ਕਰਮਜੀਤ ਅਨਮੋਲ ਨੇ ਪੋਸਟ ਪਾ ਕੇ ਸੀ.ਐੱਮ ਭਗਵੰਤ ਮਾਨ ਨੂੰ ਦਿੱਤੀ ਜਨਮਦਿਨ ਦੀ ਵਧਾਈ

Happy Birthday Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਅੱਜ ਆਪਣਾ 49ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਨੂੰ ਸਵੇਰ ਤੋਂ ਹੀ ਸਿਆਸੀ ਆਗੂਆਂ ਅਤੇ ਲੋਕਾਂ ਵੱਲੋਂ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮਨੋਰੰਜਨ ਜਗਤ ਦੇ ਸਾਥੀ ਕਲਾਕਾਰਾਂ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬੀ ਐਕਟਰ ਕਰਮਜੀਤ ਅਨਮੋਲ ਨੇ ਵੀ ਪੋਸਟ ਪਾ ਕੇ ਸੀ.ਐੱਮ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
ਹੋਰ ਪੜ੍ਹੋ : ਕਰੀਨਾ ਕਪੂਰ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਸੈਫ ਅਲੀ ਖ਼ਾਨ ਨੂੰ ਵਿਆਹ ਦੀ 10ਵੀਂ ਵਰ੍ਹੇਗੰਢ ਦੀ ਦਿੱਤੀ ਵਧਾਈ
image source: Instagram
ਫ਼ਿਲਮੀ ਜਗਤ ਦੇ ਨਾਮੀ ਐਕਟਰ ਕਰਮਜੀਤ ਅਨਮੋਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ- ‘ਹੈਪੀ ਬਰਥਡੇਅ ਭਗਵੰਤ ਮਾਨ (@bhagwantmann1) ਭਰਾ..ਵਾਹਿਗੁਰੂ ਜੀ ਚੜ੍ਹਦੀ ਕਲਾ ਬਖ਼ਸ਼ਣ’। ਇਸ ਪੋਸਟ ਉੱਤੇ ਯੂਜ਼ਰਸ ਵੀ ਕਮੈਂਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਦੱਸ ਦਈਏ ਭਗਵੰਤ ਮਾਨ ਤੇ ਕਰਮਜੀਤ ਅਨਮੋਲ ਪੁਰਾਣੇ ਦੋਸਤ ਹਨ।
image source: Instagram
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦੇ ਹੋਏ ਟਵੀਟ ਕੀਤਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਿਆਸੀ ਖੇਤਰ ਚ ਆਉਣ ਤੋਂ ਪਹਿਲਾਂ ਮਨੋਰੰਜਨ ਜਗਤ ਦੇ ਨਾਲ ਜੁੜੇ ਹੋਏ ਸਨ। ਉਹ ਹਾਸ ਕਲਾਕਾਰ ਰਹੇ, ਜਿਨ੍ਹਾਂ ਨੇ ਆਪਣੀ ਕਲਾ ਦੇ ਨਾਲ ਲੋਕਾਂ ਨੂੰ ਖੂਬ ਹਸਾਇਆ ਹੈ।
image source: Instagram
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ ਵਿੱਚ 17 ਅਕਤੂਬਰ 1973 ਨੂੰ ਜਨਮੇ ਭਗਵੰਤ ਮਾਨ ਇੱਕ ਕਾਮਰਸ ਗ੍ਰੈਜੂਏਟ ਹਨ। ਮਾਨ ਨੇ ਕਾਲਜ ਸਮੇਂ ਤੋਂ ਹੀ ਕਾਮੇਡੀ ਕਰਨੀ ਸ਼ੁਰੂ ਕਰ ਦਿੱਤੀ ਸੀ। ਮਾਨ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਕਾਮੇਡੀ ਮੁਕਾਬਲੇ ਵਿੱਚ ਦੋ ਗੋਲਡ ਮੈਡਲ ਜਿੱਤੇ। ਮਾਨ ਆਪਣੀ ਕਾਮੇਡੀ ਦੇ ਰਾਹੀਂ ਸਿਆਸਤਦਾਨਾਂ ਨੂੰ ਕਈ ਸਲਾਹਾਂ ਦਿੰਦੇ ਹੋਏ ਨਜ਼ਰ ਆਉਂਦੇ ਸਨ। ਇਸ ਤੋਂ ਬਾਅਦ ਮਾਨ ਨੇ ਰਾਣਾ ਰਣਬੀਰ, ਕਰਮਜੀਤ ਅਨਮੋਲ ਨਾਲ ਟੀਵੀ ਪ੍ਰੋਗਰਾਮ ‘ਜੁਗਨੂੰ ਮਸਤ ਮਸਤ’ ਸ਼ੁਰੂ ਕੀਤਾ ਸੀ। ਉਨ੍ਹਾਂ ਦੇ ਜੁਗਨੂੰ ਕਿਰਦਾਰ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ।
View this post on Instagram