ਇਸ ਖੇਤਰ ‘ਚ ਕਰਮਜੀਤ ਅਨਮੋਲ ਦੇ ਪੁੱਤਰ ਨੇ ਹਾਸਲ ਕੀਤਾ ਦੂਜਾ ਸਥਾਨ, ਅਦਾਕਾਰ ਨੇ ਆਪਣੇ ਪੁੱਤਰ ਦੇ ਨਾਲ ਤਸਵੀਰ ਕੀਤੀ ਸਾਂਝੀ

ਕਰਮਜੀਤ ਅਨਮੋਲ (Karamjit Anmol) ਇੱਕ ਅਜਿਹੇ ਅਦਾਕਾਰ ਹਨ ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਪੰਜਾਬੀ ਇੰਡਸਟਰੀ ‘ਚ ਬਹੁਤ ਵੱਡਾ ਮੁਕਾਮ ਹਾਸਲ ਕੀਤਾ ਹੈ । ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣ ਲਈ ਉਨ੍ਹਾਂ ਨੇ ਲੰਮਾ ਅਰਸਾ ਸੰਘਰਸ਼ ਕੀਤਾ ਹੈ । ਇਸੇ ਸੰਘਰਸ਼ ਦੀ ਬਦੌਲਤ ਹੀ ਉਹ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣ ‘ਚ ਕਾਮਯਾਬ ਹੋਏ ਹਨ । ਉਨ੍ਹਾਂ ਦੇ ਰਸਤੇ ‘ਤੇ ਚੱਲਦੇ ਹੋਏ ਉਨ੍ਹਾਂ ਦਾ ਪੁੱਤਰ (Son) ਵੀ ਆਪਣੇ ਕਾਲਜ ਟਾਈਮ ‘ਚ ਮੱਲਾਂ ਮਾਰ ਰਿਹਾ ਹੈ । ਆਪਣੇ ਲਖਤ-ਏ-ਜ਼ਿਗਰ ਪੁੱਤਰ ਅਰਮਾਨ ਅਨਮੋਲ (Armaan Anmol) ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।
image From instagram
ਹੋਰ ਪੜ੍ਹੋ : ਜਦੋਂ ਜਾਨ੍ਹਵੀ ਕਪੂਰ ਦਾ ਪੂਜਾ ਨਾਂਅ ਦੀ ਕੁੜੀ ਨਾਲ ਹੋਇਆ ਝਗੜਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਮੇਰੇ ਪੁੱਤਰ ਅਰਮਾਨ ਅਨਮੋਲ ਨੇ ਜ਼ੋਨਲ ਯੂਥ ਫੈਸਟੀਵਲ ਦੌਰਾਨ ਪੰਜਾਬੀ ਸਕਿੱਟ ਜੋ ਕਿ ਐੱਸ ਡੀ ਕਾਲਜ ਚੰਡੀਗੜ੍ਹ ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਕਰਮਜੀਤ ਅਨਮੋਲ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ ।
ਫ਼ਿਲਮ ਡਾਇਰੈਕਟਰ ਸਮੀਪ ਕੰਗ ਨੇ ਵੀ ਇਸ ‘ਤੇ ਕਮੈਂਟ ਕਰਦੇ ਹੋਏ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ‘ਬਹੁਤ-ਬਹੁਤ ਮੁਬਾਰਕਾਂ ਭਾਜੀ, ਟੈਲੇਂਟਡ ਪਿਤਾ ਦਾ ਟੈਲੇਂਟਡ ਪੁੱਤਰ’ । ਇਸ ਤੋਂ ਇਲਾਵਾ ਸਚਿਨ ਆਹੁਜਾ ਨੇ ਵੀ ਕਰਮਜੀਤ ਅਨਮੋਲ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਪੁੱਤਰ ਨੂੰ ਆਸ਼ੀਰਵਾਦ ਵੀ ਦਿੱਤਾ ਹੈ ।
View this post on Instagram
ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ । ਕਰਮਜੀਤ ਅਨਮੋਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ਅਤੇ ਗਾਇਕੀ ਦੇ ਖੇਤਰ ‘ਚ ਵੀ ਨਾਮਣਾ ਖੱਟਿਆ । ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ । ਕਰਮਜੀਤ ਅਨਮੋਲ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ, ਜਾਂ ਫਿਰ ਵਿਲੇਨ ਦਾ ਕਿਰਦਾਰ ਹੋਵੇ । ਹਰ ਕਿਰਦਾਰ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ । ਉਹ ਆਪਣੇ ਕਿਰਦਾਰ ਨੂੰ ਏਨੀਂ ਸੰਜੀਦਗੀ ਨਾਲ ਨਿਭਾਉਂਦੇ ਹਨ ਕਿ ਹਰ ਕਿਰਦਾਰ ਜੀਵੰਤ ਹੋ ਉੱਠਦਾ ਹੈ ।