ਕਰਨ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ
Lajwinder kaur
January 6th 2021 11:17 AM
ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਦੇ ਨਾਲ ਮਸ਼ਹੂਰ ਕਰਨ ਔਜਲਾ ਜੋ ਕਿ ਏਨੀਂ ਦਿਨੀਂ ਕੈਨੇਡਾ ਤੋਂ ਇੰਡੀਆ ਆਏ ਹੋਏ ਨੇ । ਅੱਜ ਉਹ ਅੰਮ੍ਰਿਤਸਰ ਪਹੁੰਚੇ ਤੇ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ।

ਉਨ੍ਹਾਂ ਦੀਆਂ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ । ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਬੈਠ ਕੇ ਪਾਠ ਵੀ ਕੀਤਾ ਤੇ ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਵੀ ਅਰਦਾਸ ਕੀਤੀ।

ਦੱਸ ਦਈਏ ਉਹ ਕੈਨੇਡਾ ਤੋਂ ਸਭ ਤੋਂ ਪਹਿਲਾ ਦਿੱਲੀ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਏ । ਉਨ੍ਹਾਂ ਨੇ ਕਿਸਾਨਾਂ ਨੂੰ ਆਪਣਾ ਪੂਰਾ ਸਮਰਥਨ ਦਿੱਤਾ । ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਇੰਡਸਟਰੀ ਪਹਿਲੇ ਦਿਨ ਤੋਂ ਕਿਸਾਨਾਂ ਦਾ ਪੂਰਾ ਦੇ ਰਹੀ ਹੈ। ਕਲਾਕਾਰ ਕਿਸਾਨਾਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਦਿਖਾਈ ਦੇ ਰਹੇ ਨੇ।

View this post on Instagram