ਕਰਨ ਔਜਲਾ ਦਾ ਨਵਾਂ ਗੀਤ ‘ਹਾਂ ਹੈਗੇ ਆ’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਛਾਇਆ ਟਰੈਂਡਿੰਗ ‘ਚ ਨੰਬਰ ਇੱਕ ‘ਤੇ, ਦੇਖੋ ਵੀਡੀਓ

By  Lajwinder kaur July 27th 2020 10:41 AM
ਕਰਨ ਔਜਲਾ ਦਾ ਨਵਾਂ ਗੀਤ ‘ਹਾਂ ਹੈਗੇ ਆ’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਛਾਇਆ ਟਰੈਂਡਿੰਗ ‘ਚ ਨੰਬਰ ਇੱਕ ‘ਤੇ, ਦੇਖੋ ਵੀਡੀਓ

ਪੰਜਾਬੀ ਗਾਇਕ ਕਰਨ ਔਜਲਾ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ‘ਹਾਂ ਹੈਗੇ ਆ’ (Haan Haige aa) ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਨੇ । ਚੱਕਵੀਂ ਬੀਟ ਵਾਲੇ ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਹੋਰ ਵੇਖੋ: ਤਰਸੇਮ ਜੱਸੜ ਲੈ ਕੇ ਆ ਰਹੇ ਨੇ ਨਵਾਂ ਗੀਤ ‘Hustler’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਜੇ ਗੱਲ ਕਰੀਏ ਇਸ ਗਾਣੇ ਦੇ ਬੋਲਾਂ ਦੀ ਤਾਂ ਉਹ ਖੁਦ ਕਰਨ ਔਜਲਾ ਨੇ ਹੀ ਲਿਖੇ ਨੇ । ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਉਨ੍ਹਾਂ ਨੂੰ ਗੀਤਾਂ ਦੀ ਮਸ਼ੀਨ ਵਜੋਂ ਵੀ ਜਾਣਿਆ ਜਾਂਦਾ ਹੈ । ਇਸ ਗੀਤ ‘ਚ ਕਰਨ ਔਜਲਾ ਦੇ ਨਾਲ ਗਾਇਕੀ ‘ਚ ਸਾਥ ਦਿੱਤਾ ਹੈ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਨੇ । ਗੀਤ ਨੂੰ ਮਿਊਜ਼ਿਕ Avvy Sra ਨੇ ਦਿੱਤਾ ਹੈ ਤੇ ਵੀਡੀਓ ਰੂਪਨ ਬੱਲ ਵੱਲੋਂ ਤਿਆਰ ਕੀਤਾ ਹੈ । ਰੇਹਾਨ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਗੀਤ ਟਰੈਂਡਿੰਗ ‘ਚ ਨੰਬਰ ਇੱਕ ਉੱਤੇ ਚੱਲ ਰਿਹਾ ਹੈ ।

ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।

Related Post