ਗਾਇਕ ਕਰਨ ਔਜਲਾ Karan Aujla ਜੋ ਕਿ ਆਪਣੀ ਮਿਊਜ਼ਿਕ ਐਲਬਮ B.T.F.U ਕਰਕੇ ਖੂਬ ਚਰਚਾ ‘ਚ ਬਣੇ ਹੋਏ ਨੇ। ਇਸ ਐਲਬਮ ਨੂੰ ਉਨ੍ਹਾਂ ਨੇ ਪੂਰੇ ਦਿਲ ਤੋਂ ਬਣਾਇਆ ਹੈ। ਉਨ੍ਹਾਂ ਨੇ ਦੱਸਿਆ ਸੀ ਕਿ ਇਹ ਐਲਬਮ ਫੋਕ ਗੀਤ ਨੂੰ ਪਿਆਰ ਕਰਨ ਵਾਲਿਆਂ ਲਈ ਹੈ ਜੋ ਕਿ ਪੰਜਾਬੀ ਸੰਗੀਤ ਨੂੰ ਪਿਆਰ ਕਰਦੇ ਨੇ। ਜਿਸ ਕਰਕੇ ਉਨ੍ਹਾਂ ਦੇ ਗੀਤਾਂ ਚ ਪੁਰਾਣੇ ਸਾਜ਼ਾਂ ਸੁਣਨ ਨੂੰ ਮਿਲ ਰਹੇ ਹਨ।
ਹੋਰ ਪੜ੍ਹੋ : ਕੇਵੀ ਢਿੱਲੋਂ ਨੇ ਲਿਆ ਨਵਾਂ ਆਫ਼ਿਸ, ਪ੍ਰਮਾਤਮਾ ਦਾ ਧੰਨਵਾਦ ਕਰਦੇ ਹੋਏ ਕਰਵਾਇਆ ਪਾਠ, ਗਾਇਕ ਹਰਫ ਚੀਮਾ ਨੇ ਪੋਸਟ ਪਾ ਕੇ ਦਿੱਤੀ ਵਧਾਈ
ਉਹ ਆਪਣਾ ਨਵਾਂ ਗੀਤ ‘Ask About Me’ ਗੀਤ ਲੈ ਕੇ ਆਏ ਨੇ, ਜਿਸ ਨੂੰ ‘ਜੱਦ ਮਰਜੀ ਜਿੱਥੇ ਮਰਜੀ’ ਦੀ ਟੈਗ ਲਾਈਨ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਗੀਤ ਦੇ ਬੋਲਾਂ ਤੋਂ ਲੈ ਕੇ ਗਾਇਕੀ ਸਭ ਕਰਨ ਔਜਲਾ ਨੇ ਕੀਤੀ ਹੈ। Tru-Skool ਵੱਲੋਂ ਮਿਊਜ਼ਿਕ ਦਿੱਤਾ ਗਿਆ ਹੈ। ਜੀ ਹਾਂ ਇਸ ਗੀਤ ਢੋਲ, ਤੂੰਬੀ, ਅਲਗੋਜ਼ੇ ਤੇ ਕਈ ਹੋਰ ਸਾਜ਼ ਸੁਣਨ ਨੂੰ ਮਿਲ ਰਹੇ ਹਨ। ਇਸ ਗੀਤ ਨੂੰ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ‘Paani Ch Madhaani’ ਦਾ ਟ੍ਰੇਲਰ ਹੋਇਆ ਰਿਲੀਜ਼, ਜਿੱਤੀ ਹੋਈ ਲਾਟਰੀ ਨੇ ਪਾਇਆ ਗਿੱਪੀ ਗਰੇਵਾਲ ਨੂੰ ਭੰਬਲਭੂਸੇ ‘ਚ, ਕੀ ਇੰਗਲੈਂਡ ‘ਚ ਗਿੱਪੀ ਦੀ ਟੀਮ ਲੱਭ ਪਾਏਗੀ ਗੁੰਮੀ ਹੋਈ ਲਾਟਰੀ ਨੂੰ?
ਕਰਨ ਔਜਲਾ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਬੁਲਾਇਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ। ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਜੱਸੀ ਗਿੱਲ, ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਦੀਪ ਜੰਡੂ ਤੇ ਕਈ ਹੋਰ ਗਾਇਕ ਗਾ ਚੁੱਕੇ ਨੇ।