ਕਰਨ ਔਜਲਾ ਨੇ ਪੰਜਾਬ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਸ਼ਹੀਦ ਊਧਮ ਸਿੰਘ ਤੇ ਸ਼ਹੀਦ ਭਗਤ ਸਿੰਘ ਦੇ ਗੁੰਦਵਾਏ ਟੈਟੂ, ਦੇਖੋ ਵੀਡੀਓ

ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਖ਼ਾਸ ਵੀਡੀਓ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ । ਪੰਜਾਬੀ ਗਾਇਕ ਕਰਨ ਔਜਲਾ ਨੇ ਸ਼ਹੀਦਾਂ ਨੂੰ ਆਪਣੇ ਵੱਖਰੇ ਤਰੀਕੇ ਦੇ ਨਾਲ ਸ਼ਰਧਾਂਜਲੀ ਦਿੱਤੀ ਹੈ । ਪੰਜਾਬ ਦੇ ਯੋਧਿਆਂ ਨੂੰ ਪ੍ਰਣਾਮ ਕਰਦੇ ਹੋਏ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੇ ਚਿਹਰੇ ਵਾਲੇ ਟੈਟੂ ਗੁੰਦਵਾਏ ਨੇ ।
View this post on Instagram
ਹੋਰ ਵੇਖੋ:ਜੈਜ਼ੀ ਬੀ ਦੀ ਪਤਨੀ ਹਰਦੀਪ ਕੌਰ ਨੇ ਸ਼ੇਅਰ ਕੀਤੀ 19 ਸਾਲ ਪਹਿਲਾਂ ਹੋਈ ਮੰਗਣੀ ਦੀ ਖ਼ਾਸ ਤਸਵੀਰ, ਕਲਾਕਾਰ ਦੇ ਰਹੇ ਨੇ ਵਧਾਈਆਂ
ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਤੇ ਭਗਤ ਸਿੰਘ ਹੋਰਾਂ ਦੇ ਫੋਟੋ ਤੇ ਕੁਝ ਸਤਰਾਂ ਆਪਣੀ ਬਾਂਹ ਉੱਤੇ ਗੁੰਦਵਾਈਆਂ ਨੇ । ਇਸ ਵੀਡੀਓ ‘ਤੇ ਪੰਜਾਬੀ ਕਲਾਕਾਰ ਕਮੈਂਟਸ ਕਰਕੇ ਸ਼ਲਾਘਾ ਕਰ ਰਹੇ ਨੇ । ਹੁਣ ਤੱਕ ਛੇ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।
View this post on Instagram
ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਰੈੱਡ ਆਈਜ਼, ਝਾਂਜਰ, ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਹਿੰਟ, ਇੰਕ, ਕੋਈ ਚੱਕਰ ਨਹੀਂ, ਫੈਕਟਸ , ਹਿਸਾਬ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ । ਉਹ ਚੰਗੀ ਕਲਮ ਦੇ ਧਨੀ ਵੀ ਨੇ ਜਿਸਦੇ ਚੱਲਦੇ ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਜੱਸੀ ਗਿੱਲ, ਦੀਪ ਜੰਡੂ ,ਦਿਲਪ੍ਰੀਤ ਢਿੱਲੋਂ ਤੇ ਮੌਂਟੀ ਵਾਰਿਸ ਤੇ ਕਈ ਹੋਰ ਗਾਇਕ ਵੀ ਗਾ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ‘ਚ ਆਪਣੇ ਰੈਪ ਦਾ ਤੜਕਾ ਵੀ ਲਗਾ ਚੁੱਕੇ ਹਨ ।