ਪੰਜਾਬੀ ਗਾਇਕ ਤੇ ਗੀਤਕਾਰ ਖ਼ਾਨ ਭੈਣੀ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਉਹ ‘SHARTAN’ ਟਾਈਟਲ ਹੇਠ ਡਿਊਟ ਸੌਂਗ ਲੈ ਕੇ ਆਏ ਨੇ। ਇਸ ਗੀਤ ਨੂੰ ਖ਼ਾਨ ਭੈਣੀ (Khan Bhaini) ਤੇ ਗਾਇਕਾ ਮਨਕਿਰਤ ਪੰਨੂ (Mankirat Pannu) ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ।
image source- youtube
ਹੋਰ ਪੜ੍ਹੋ : ਅਮਰ ਨੂਰੀ ਨੇ ਸਾਂਝਾ ਕੀਤਾ ਆਪਣੇ ਮਰਹੂਮ ਪਤੀ ਸਰਦੂਲ ਸਿਕੰਦਰ ਦਾ ਇਹ ਅਣਦੇਖਿਆ ਵੀਡੀਓ, ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ ਇਹ ਵੀਡੀਓ
ਹੋਰ ਪੜ੍ਹੋ : ਆਪਣੇ ਨੰਨ੍ਹੇ ਫੈਨਜ਼ ਨੂੰ ਜੱਫੀ ਪਾ ਕੇ ਮਿਲੇ ਗਾਇਕ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਇਹ ਪੁਰਾਣਾ ਵੀਡੀਓ
image source- youtube
ਚੱਕਵੀਂ ਬੀਟ ਵਾਲਾ ਸੌਂਗ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਗੀਤ ਨੂੰ ਪਿਆਰ ਦੇ ਮਿੱਠੀ ਜਿਹਾ ਅੰਦਾਜ਼ ਨੂੰ ਬਿਆਨ ਕੀਤਾ ਹੈ। ਇਸ ਗੀਤ ‘ਚ ਨਵੇਂ-ਨਵੇਂ ਸ਼ੁਰੂ ਹੋਏ ਪਿਆਰ ਦੇ ਰੰਗਾਂ ਨੂੰ ਬਿਆਨ ਕੀਤਾ ਹੈ। ਇਸ ਗੀਤ ਦੇ ਬੋਲ ਖ਼ੁਦ ਖ਼ਾਨ ਭੈਣੀ ਨੇ ਹੀ ਲਿਖੇ ਤੇ ਮਿਊਜ਼ਿਕ Sycostyle ਨੇ ਦਿੱਤਾ ਹੈ। ਸੁੱਖ ਸੰਘੇੜਾ ਵੱਲੋਂ ਗੀਤ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਗੀਤ Thuglife Records ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
image source- youtube
ਜੇ ਗੱਲ ਕਰੀਏ ਖ਼ਾਨ ਭੈਣੀ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ। ਉਹ ਗੱਡੀ ਪਿੱਛੇ ਨਾਂਅ, ਬਿੱਲੇ ਬਿੱਲੇ ਨੈਣਾਂ ਵਾਲੀਏ, ‘ਲੈਂਬਰਗਿਨੀ’, ‘ਨਖ਼ਰੋ’, ਦੋ ਚੀਨੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।