ਅਨੁਪਮ ਖੇਰ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਦ ਕਸ਼ਮੀਰ ਫਾਈਲਜ਼' ਨੂੰ ਲੈ ਕੇ ਸੁਰਖੀਆਂ 'ਚ ਹਨ। ਫ਼ਿਲਮ ਪਰਦੇ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਹੁਣ ਤੱਕ ਫ਼ਿਲਮ ਨੇ ਚੰਗਾ ਕਾਰੋਬਾਰ ਕੀਤਾ ਹੈ। ਵੈਸੇ ਤਾਂ ਅਨੁਪਮ ਖੇਰ ਨੇ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਐਕਟਰ ਅਨੁਪਮ ਖੇਰ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਅਕਸਰ ਹੀ ਆਪਣੀ ਮੰਮੀ ਦੁਲਾਰੀ ਦੀਆਂ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਪਤਨੀ ਕਿਰਨ ਖੇਰ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਸਕੀਆਂ ਭੈਣਾਂ ਤੋਂ ਕਿਵੇਂ ਬਣੀਆਂ ਸੌਂਕਣਾ, ਰਿਲੀਜ਼ ਹੋਇਆ ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਸੌਂਕਣ ਸੌਂਕਣੇ’ ਦਾ ਟੀਜ਼ਰ
ਅਨੁਪਮ ਖੇਰ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਰਨ ਖੇਰ ਆਪਣੇ ਬੇਟੇ ਸਿਕੰਦਰ ਖੇਰ ਦੀ ਗੋਦੀ 'ਚ ਬੈਠੀ ਨਜ਼ਰ ਆ ਰਹੀ ਹੈ। ਅਨੁਪਮ ਖੇਰ ਪੁੱਛਦੇ ਹਨ ਕਿ ਤੁਸੀਂ ਬੇਟੇ ਦੀ ਗੋਦੀ 'ਚ ਕਿਉਂ ਬੈਠੇ ਹੋ, ਜਿਸ ਤੋਂ ਬਾਅਦ ਉਹ ਕਹਿੰਦੀ ਹੈ ਕਿ ਮੈਂ ਇਸ ਨੂੰ ਸਾਰੀ ਉਮਰ ਆਪਣੀ ਗੋਦੀ 'ਚ ਬਿਠਾਇਆ ਹੈ, ਹੁਣ ਤਾਂ ਮਾਂ ਨੂੰ ਵੀ ਕਦੇ-ਕਦੇ ਉਸਦੀ ਗੋਦੀ 'ਚ ਬੈਠਣਾ ਚਾਹੀਦਾ ਹੈ। ਇਸ ਤੋਂ ਬਾਅਦ ਅਨੁਪਮ ਦੇ ਬੇਟੇ ਤੋਂ ਪੁੱਛਣ 'ਤੇ ਕਿ ਇਹ ਅਨੁਭਵ ਕਿਵੇਂ ਦਾ ਹੈ, ਤਾਂ ਸਿਕੰਦਰ ਨੇ ਕਿਹਾ ਕਿ ਬਹੁਤ ਵਧੀਆ ਹੈ ।
ਹੋਰ ਪੜ੍ਹੋ : Lock Upp: ਕੀ 'ਪਵਿੱਤਰ ਰਿਸ਼ਤਾ' ਫੇਮ ਅੰਕਿਤਾ ਲੋਖੰਡੇ ਗਰਭਵਤੀ ਹੈ? ਕੰਗਨਾ ਰਣੌਤ ਨੂੰ ਕਿਹਾ- ‘ਵਿੱਕੀ ਨੂੰ ਵੀ ਅਜੇ ਪਤਾ ਨਹੀਂ ਹੈ’
ਇਸ ਵੀਡੀਓ ਨੂੰ ਵੱਡੀ ਗਿਣਤੀ ‘ਚ ਲੋਕ ਦੇਖ ਚੁੱਕੇ ਹਨ। ਹਰ ਕਿਸੇ ਨੂੰ ਮਾਂ-ਪੁੱਤ ਦਾ ਇਹ ਕਿਊਟ ਵੀਡੀਓ ਖੂਬ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਅਨੁਪਮ ਖੇਰ ਨੇ ਪੋਸਟ ਕਰਦੇ ਹੋਏ ਲਿਖਿਆ ਹੈ ਮਾਂ ਦੀ ਮਮਤਾ ਤੇ ਲਵ ਦੀਆਂ ਲਹਿਰਾਂ । ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
View this post on Instagram
A post shared by Anupam Kher (@anupampkher)