ਕਿਸਾਨ ਮੋਰਚੇ ਨੇ ਸ਼ਹੀਦ ਭਗਤ ਸਿੰਘ ਨੂੰ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ

By  Rupinder Kaler March 23rd 2021 04:07 PM

23 ਮਾਰਚ 1931 ਨੂੰ ਅਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਨੇ ਹਸਦੇ ਹਸਦੇ ਫਾਂਸੀ ਦੇ ਰੱਸੇ ਨੂੰ ਚੁੰਮ ਲਿਆ ਤੇ ਦੇਸ਼ ਲਈ ਬਲੀਦਾਨ ਦਿੱਤਾ ਸੀ। ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਅੱਜ ਦਿੱਲੀ ਬਾਰਡਰ ’ਤੇ ਕਿਸਾਨਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਇਸ ਮੌਕੇ ਕਿਸਾਨਾਂ ਵੱਲੋਂ Bhagat Singh Shaheedi Run ਦਾ ਆਯੋਜਨ ਕੀਤਾ ਗਿਆ ।

image from khalsaaid_india's instagram

ਹੋਰ ਪੜ੍ਹੋ :

‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸ਼ਹਾਦਤ ਤੋਂ ਜਜ਼ਬਿਆਂ ਨੂੰ ਮਿਲਣ ਵਾਲੀ ਰੌਸ਼ਨੀ ਦੇ ਨਾਮ’, ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Baari Khohl’, ਦੇਖੋ ਵੀਡੀਓ

image from khalsaaid_india's instagram

ਇਸ ਲੰਮੀ ਦੌੜ ਵਿੱਚ ਕਿਸਾਨਾਂ, ਬਜੁਰਗਾਂ, ਔਰਤਾਂ ਬੱਚਿਆਂ ਤੇ ਨੌਜਵਾਨਾਂ ਨੇ ਹਿੱਸਾ ਲਿਆ । ਲਗਭਗ ਪੰਜ ਕਿਲੋਮੀਟਰ ਲੰਮੀ ਇਸ ਦੌੜ ਵਿੱਚ ਬਜ਼ੁਰਗਾਂ ਦਾ ਜੋਸ਼ ਦੇਖਦੇ ਹੀ ਬਣ ਰਿਹਾ ਸੀ । ਹਰ ਇੱਕ ਨੇ ਇਸ ਦੌੜ ਵਿੱਚ ਹਿੱਸਾ ਲੈ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ । ਇਸ ਦੌੜ ਦੀਆਂ ਵੀਡੀਓ ਖਾਲਸਾ ਏਡ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ ।

image from khalsaaid_india's instagram

ਇਹਨਾਂ ਵੀਡੀਓ ਨੂੰ ਲੋਕ ਖੂਬ ਪਸੰਦ ਤੇ ਸ਼ੇਅਰ ਕਰ ਰਹੇ ਹਨ । ਦੱਸ ਦਈਏ ਕਿ ਅੱਜ ਕਿਸਾਨ ਅੰਦੋਲਨ ਦੇ ਸਾਰੇ ਪ੍ਰੋਗਰਾਮ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹਨ ।ਇਸ ਲਈ ਸਿੰਘੂ ਤੇ ਟਿਕਰੀ ਬਾਰਡਰ ’ਤੇ ਵੱਡੀਆਂ ਕਾਨਫਰੰਸਾਂ ਹੋਣਗੀਆਂ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਵਿੱਚ ਵੀ ਸਭ ਧਰਨਿਆਂ ਉੱਪਰ ਸ਼ਹੀਦਾਂ ਨੂੰ ਸਪਰਪਿਤ ਪ੍ਰੋਗਰਾਮ ਹੋਣਗੇ।

Related Post