ਹਿਮਾਂਸੀ ਖੁਰਾਣਾ ਦੇ ਇਸ ਸ਼ਾਨਦਾਰ ਕਾਲੇ ਕੋਟ ਦੀ ਕੀਮਤ ਜਾਣਕੇ ਉੱਡ ਜਾਣਗੇ ਤੁਹਾਡੇ ਹੋਸ਼, ਏਨੇ ‘ਚ ਆ ਜਾਂਦਾ ਹੈ iPhone 13 Pro Max

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਤੇ ਗਾਇਕਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਚ ਉਨ੍ਹਾਂ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ। ਜਿਸ 'ਚ ਉਹ ਬਹੁਤ ਜ਼ਿਆਦਾ ਸਟਾਈਲਿਸ਼ ਲੁੱਕ 'ਚ ਨਜ਼ਰ ਆ ਰਹੀ ਹੈ।
image From instagram
ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਫੋਟੋ ਸ਼ੇਅਰ ਕੀਤੀ ਹੈ (Himanshi Khurana Latest Pic)। ਇਸ ਤਸਵੀਰ 'ਚ ਹਿਮਾਂਸ਼ੀ ਕਾਲੇ ਰੰਗ ਦੇ ਕੋਟ 'ਚ ਨਜ਼ਰ ਆ ਰਹੀ ਹੈ। ਜਦੋਂ ਕਿ ਉਹ ਇਸ ਕੋਟ ਵਿੱਚ ਸ਼ਾਨਦਾਰ ਦਿਖਾਈ ਦਿੰਦੀ ਹੈ, ਉਸੇ ਕੀਮਤ 'ਤੇ ਤੁਸੀਂ ਆਈਫੋਨ 13 ਪ੍ਰੋ ਮੈਕਸ ਦਾ 512 ਜੀਬੀ ਫੋਨ ਖਰੀਦ ਸਕਦੇ ਹੋ। ਪਰਾਡ ਦੇ ਕਾਲੇ ਕੋਟ 'ਚ ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਹਿਮਾਂਸ਼ੀ ਖੁਰਾਣਾ ਨੇ ਲਿਖਿਆ, 'ਕੌਣ ਹੈ।' ਇਸ 'ਤੇ ਪ੍ਰਸ਼ੰਸਕਾਂ ਨੇ ਮਜ਼ਾਕੀਆ ਟਿੱਪਣੀਆਂ ਕਰ ਰਹੇ ਨੇ। ਗਾਇਕਾ ਸੁਨੰਦਾ ਸ਼ਰਮਾ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਹਿਮਾਂਸ਼ੀ ਖੁਰਾਣਾ ਦੀ ਇਸ ਫੋਟੋ ਨੂੰ ਇੱਕ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।
image From instagram
ਪਰ ਜੇਕਰ ਅਸੀਂ ਇਸ ਕੋਟ ਦੀ ਕੀਮਤ ਦੀ ਗੱਲ ਕਰੀਏ ਤਾਂ ਇਸਦੀ ਕੀਮਤ 2,386 ਡਾਲਰ ਯਾਨੀ ਲਗਭਗ ਇੰਡੀਆ ਕਰੰਸੀ ਦੇ ਹਿਸਾਬ 1,76,920 ਰੁਪਏ ਹੈ। ਇਸ ਤਰ੍ਹਾਂ ਉਨ੍ਹਾਂ ਦੇ ਇਸ ਕੋਟ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਹਿਮਾਂਸ਼ੀ ਖੁਰਾਣਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਚਿਹਰਾ ਹੈ । ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ 16 ਸਾਲ ਦੀ ਉਮਰ ਵਿੱਚ ਇੱਕ ਮਾਡਲ ਵਜੋਂ ਕੀਤੀ ਸੀ। ਉਸ ਨੂੰ ਮਿਸ ਲੁਧਿਆਣਾ ਦੇ ਖਿਤਾਬ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਸਨੇ ਕਈ ਮਿਊਜ਼ਿਕ ਵੀਡੀਓ ਵੀ ਕੀਤੇ ਹਨ। ਉਹ ਲਗਭਗ ਹਰ ਪੰਜਾਬੀ ਸਿੰਗਰਾਂ ਦੇ ਨਾਲ ਕੰਮ ਕਰ ਚੁੱਕੀ ਹੈ। ਹਾਲ ਹੀ 'ਚ ਉਹ ਗਿੱਪੀ ਗਰੇਵਾਲ ਦੇ ਨਾਲ ਪੰਜਾਬੀ ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' 'ਚ ਵੀ ਨਜ਼ਰ ਆਈ ਹੈ। ਇਸ ਤੋਂ ਇਲਾਵਾ ਉਹ ਆਸਿਮ ਰਿਆਜ਼ ਨਾਲ ਦੋਸਤੀ ਕਰਕੇ ਖੂਬ ਸੁਰਖੀਆਂ ਚ ਬਣੀ ਰਹਿੰਦੀ ਹੈ।
View this post on Instagram