ਗੈਰੀ ਸੰਧੂ ਦੀ ਮਿੱਠੀ ਆਵਾਜ਼ ‘ਚ ਰਿਲੀਜ਼ ਹੋਇਆ ‘ਲਾਈਏ ਜੇ ਯਾਰੀਆਂ’ ਦਾ ਨਵਾਂ ਗੀਤ ‘ਮੇਰੀ ਆਕੜ’, ਦੇਖੋ ਵੀਡੀਓ

‘ਲਾਈਏ ਜੇ ਯਾਰੀਆਂ’ ਫ਼ਿਲਮ ਜਿਸ ਦਾ ਪ੍ਰਸ਼ੰਸਕਾਂ ਵੱਲੋਂ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪਰ ਇਹ ਇੰਤਜ਼ਾਰ ਦੀਆਂ ਘੜੀਆਂ 5 ਜੂਨ ਯਾਨੀ ਕਿ ਕੱਲ੍ਹ ਨੂੰ ਖਤਮ ਹੋਣ ਜਾ ਰਹੀਆਂ ਹਨ। ਜਿਸ ਦੇ ਚੱਲਦੇ ਇੱਕ ਤੋਂ ਬਾਅਦ ਇੱਕ ਗੀਤ ਦਰਸ਼ਕਾਂ ਦੇ ਸਨਮੁਖ ਕੀਤੇ ਜਾ ਰਹੇ ਹਨ। ਗੱਲ ਕਰਦੇ ਹਾਂ ‘ਲਾਈਏ ਜੇ ਯਾਰੀਆਂ’ ਦੇ ਨਵੇਂ ਗੀਤ ਦੀ ਜਿਸ ਨੂੰ ਗੈਰੀ ਸੰਧੂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਗੈਰੀ ਨੇ ‘ਮੇਰੀ ਆਕੜ’ ਗਾਣੇ ਨੂੰ ਬਹੁਤ ਹੀ ਸ਼ਾਨਦਾਰ ਗਾਇਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਹੋਰ ਵੇਖੋ:ਪਿਆਰ ਦਾ ਦੀਦਾਰ ਹੁੰਦਾ ਪ੍ਰਭ ਗਿੱਲ ਦਾ ‘ਦਿਲ ਦੀਆਂ ਗੱਲਾਂ’ ਫ਼ਿਲਮ ‘ਚ ਗਾਇਆ ਗਾਣਾ ਸੁਣ ਕੇ, ਦੇਖੋ ਵੀਡੀਓ
ਗੀਤ ਨੂੰ ਰਿਦਮ ਬੁਆਏਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਮੇਰੀ ਆਕੜ ਗਾਣੇ ਦੇ ਬੋਲ ਹੈਪੀ ਪਰਸੋਵਾਲ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਕ ਇੰਟੈਂਸ ਨੇ ਦਿੱਤਾ ਹੈ। ਇਸ ਗੀਤ ਨੂੰ ਹਰੀਸ਼ ਵਰਮਾ ਤੇ ਰੁਬੀਨਾ ਬਾਜਵਾ ਉੱਤੇ ਫ਼ਿਲਮਾਇਆ ਗਿਆ ਹੈ। ਜੇਕਰ ਫ਼ਿਲਮ ਬਾਰੇ ਗੱਲ ਕਰੀਏ ਤਾਂ ਲਾਈਏ ਜੇ ਯਾਰੀਆਂ ਫ਼ਿਲਮ ਨੂੰ ਡਾਇਰੈਕਟਰ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ‘ਚ ਮੁੱਖ ਭੂਮਿਕਾ ‘ਚ ਅਮਰਿੰਦਰ ਗਿੱਲ, ਹਰੀਸ਼ ਵਰਮਾ, ਰੂਪੀ ਗਿੱਲ ਤੇ ਰੁਬੀਨਾ ਬਾਜਵਾ ਨਜ਼ਰ ਆਉਣਗੇ। ਇਹ ਫ਼ਿਲਮ ਅਮਰਿੰਦਰ ਗਿੱਲ ਹੋਰਾਂ ਦੇ ਹੋਮ ਪ੍ਰੋਡਕਸ਼ਨ ਰਿਦਮ ਬੁਆਏਜ਼ ਦੇ ਬੈਨਰ ਹੇਠ ਹੀ ਬਣਾਈ ਗਈ ਹੈ। ਫ਼ਿਲਮ ਦੀ ਕਹਾਣੀ ਧੀਰਜ ਰਤਨ ਨੇ ਲਿਖੀ ਹੈ ਅਤੇ ਡਾਇਲਾਗਜ਼ ਅੰਬਰਦੀਪ ਸਿੰਘ ਤੇ ਧੀਰਜ ਰਤਨ ਦੋਨਾਂ ਨੇ ਮਿਲਕੇ ਲਿਖੇ ਹਨ।