ਲਖਵਿੰਦਰ ਵਡਾਲੀ ਗਾਇਕ ਹੋਣ ਦੇ ਨਾਲ-ਨਾਲ ਸਮਾਜ ਸੇਵਾ 'ਚ ਵੀ ਪਾਉਂਦੇ ਹਨ ਯੋਗਦਾਨ

ਲਖਵਿੰਦਰ ਵਡਾਲੀ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ 'ਚ ਉਨ੍ਹਾਂ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਕਰਵਾਏ ਲੋੜਵੰਦ ਕੁੜੀਆਂ ਦੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਇਨ੍ਹਾਂ ਤਸਵੀਰਾਂ ਨੂੰ ਸਾਂਝਿਆਂ ਕਰਦਿਆਂ ਹੋਇਆਂ ਉਨ੍ਹਾਂ ਨੇ ਲਿਖਿਆ "ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜਨਮ ਅਸਥਾਨ ਪਿੰਡ ਗੁਰੂ ਕੀ ਵਡਾਲੀ ਵਿਖੇ ਅੱਜ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਗੋਬਿੰਦ ਸੇਵਕ ਸਭਾ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਗਏ। ਮੈਂ ਖੁਦ ਨੂੰ ਖੁਸ਼ਨਸੀਬ ਸਮਝਦਾ ਹਾਂ ਜੋ ਮੈਨੂੰ ਵੀ ਸ੍ਰੀ ਗੁਰੂ ਹਰਗੋਬਿੰਦ ਸੇਵਕ ਸਭਾ ਦਾ ਮੈਂਬਰ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅਜਿਹੇ ਮਹਾਨ ਕਾਰਜਾਂ ਵਿੱਚ ਆਪਣੀ ਸਮਰੱਥਾ ਅਨੁਸਾਰ ਤਿਲ-ਫੁੱਲ ਭੇਂਟ ਕਰਕੇ ਦਿਲ ਨੂੰ ਬਹੁਤ ਸਕੂਨ ਮਿਲਦਾ ਹੈ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਾਡੇ ਪਰਿਵਾਰ 'ਤੇ ਹਮੇਸ਼ਾ ਮੇਹਰ ਭਰਿਆ ਹੱਥ ਰੱਖਣ!!!!!ਗੁਰੂ ਘਰ ਦਾ ਦਾਸ ਲਖਵਿੰਦਰ ਵਡਾਲੀ”