ਮਰਹੂਮ ਅਦਾਕਾਰ ਦੀਪ ਸਿੱਧੂ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਤੇ ਫੈਨਜ਼ ਨੂੰ ਵੱਡਾ ਸਦਮਾ ਪਹੁੰਚਿਆ ਹੈ। ਦੀਪ ਸਿੱਧੂ ਜਿਸ ਦੀ ਅੰਤਿਮ ਅਰਦਾਸ ਮੌਕੇ ਜਿੱਥੇ ਫਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸਨ। ਬੁੱਧਵਾਰ ਨੂੰ ਦੀਪ ਸਿੱਧੂ ਦੀ ਪਤਨੀ ਨਮਰਤਾ,ਬੇਟੀ ਅਤੇ ਪਰਿਵਾਰ ਦੇ ਹੋਰਨਾਂ ਲੋਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।
ਇਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਇਲਾਹੀ ਬਾਣੀ ਨੂੰ ਸਰਵਣ ਕੀਤਾ। ਪਰਿਵਾਰ ਨੇ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਦੀਪ ਸਿੱਧੂ ਦੇ ਪਰਿਵਾਰ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੀਡੀਆਂ ਦੇ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ਤੋਂ ਬਾਅਦ ਉਹ ਇਥੇ ਦੀਪ ਦੀ ਆਤਮਿਕ ਸ਼ਾਂਤੀ ਦੇ ਲਈ ਵਾਹਿਗੁਰੂ ਅੱਗੇ ਅਰਦਾਸ ਕਰਨ ਪਹੁੰਚੇ ਹਨ। ਉਨ੍ਹਾਂ ਨੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਦੀਪ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ 'ਚ ਲੋਕਾਂ ਨੇ ਹਾਜ਼ਰੀਆਂ ਭਰੀਆਂ ਅਤੇ ਪਰਿਵਾਰਿਕ ਮੈਂਬਰਾਂ ਦਾ ਹੌਂਸਲਾ ਵਧਾਇਆ।
ਦੀਪ ਸਿੱਧੂ ਦੀ ਪਤਨੀ ਨੇ ਕਿਹਾ ਕਿ ਉਹ ਸਾਰੀ ਹੀ ਸੰਗਤ ਤੇ ਦੀਪ ਸਿੱਧੂ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਦੇ ਹਨ। ਕਿਉਂਕਿ ਜਨਤਾ ਵੱਲੋਂ ਮਿਲਿਆ ਇਸ ਪਿਆਰ ਨੇ ਉਨ੍ਹਾਂ ਦਾ ਹੌਸਲਾ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਦੀਪ ਸਿੱਧੂ ਦੇ ਨਾਲ-ਨਾਲ ਉਨ੍ਹਾਂ ਨੇ ਦਿੱਲੀ ਬਾਰਡਰ 'ਤੇ ਕਿਸਾਨ ਅਦੋਨਲ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨ ਭਰਾਵਾਂ, ਮਾਵਾਂ ਤੇ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਵੀ ਅਰਦਾਸ ਕੀਤੀ।
ਮੀਡੀਆ ਤੋਂ ਰੁਬਰੂ ਹੋਣ ਮਗਰੋਂ ਦੀਪ ਦੀ ਪਤਨੀ ਨਮਰਤਾ ਨੂੰ ਕੁਝ ਬਜ਼ੁਰਗ ਔਰਤਾਂ ਨੇ ਆਸ਼ੀਰਵਾਦ ਦਿੱਤਾ। ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦਾ ਸਨਮਾਨ ਵੀ ਕੀਤਾ ਗਿਆ। ਲੋਕ ਦੀਪ ਦੀ ਪਤਨੀ ਅਤੇ ਧੀ ਨੂੰ ਸੰਵੇਦਨਾ ਭੇਜ ਰਹੇ ਹਨ।
ਹੋਰ ਪੜ੍ਹੋ : NCB ਨੂੰ ਕਰੂਜ਼ ਡਰੱਗ ਮਾਮਲੇ 'ਚ ਆਰੀਅਨ ਖਾਨ ਦੇ ਖਿਲਾਫ ਨਹੀਂ ਮਿਲਿਆ ਕੋਈ ਸਬੂਤ'
ਦੱਸ ਦਈਏ ਕਿ ਜਿੱਥੇ ਲਗਾਤਾਰ ਇੱਕ ਸਾਲ ਤੋਂ ਦਿੱਲੀ ਦੀਆਂ ਹੱਦਾਂ ਤੇ ਲੱਗੇ ਪੱਕੇ ਮੋਰਚਿਆਂ ਵਿੱਚ ਕਿਸਾਨਾਂ ਦੇ ਕਾਫ਼ਲਿਆਂ ਦਾ ਆਉਣ ਜਾਣ ਪੰਜਾਬ ਤੋਂ ਜਾਰੀ ਰਿਹਾ। ਉਥੇ ਕੁੱਝ ਕਿਸਾਨ ਅਜਿਹੇ ਵੀ ਦ੍ਰਿੜ ਇਰਾਦੇ ਵਾਲੇ ਸਨ, ਜੋ ਦਿੱਲੀ ਮੋਰਚੇ ਵਿੱਚ ਚਲੇ ਗਏ ਅਤੇ ਜਿੱਤ ਤੱਕ ਵਾਪਿਸ ਘਰ ਨਾ ਮੁੜਨ ਦੀ ਅਰਦਾਸ ਕਰਕੇ ਮੋਰਚੇ ਵਿੱਚ ਡਟ ਗਏ।
ਇਨ੍ਹਾਂ ਵਿੱਚ ਕਿਸਾਨਾਂ ਦੀ ਪੈਰਵੀ ਕਰਨ ਲਈ ਦੀਪ ਸਿੱਧੂ ਵੀ ਅੰਦੋਲਨ ਵਿੱਚ ਸ਼ਾਮਲ ਹੋਏ। ਦਿੱਲੀ ਵਿੱਚ ਲਾਲ ਕਿਲ੍ਹਾ ਹਿੱਸੇ ਵੀ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਅੰਦੋਲਨ ਦੌਰਾਨ ਬਹੁਤ ਸਾਰੇ ਕਿਸਾਨਾਂ ਨੇ ਸ਼ਹੀਦੀਆਂ ਵੀ ਪਾਇਆਂ। ਕਿਸਾਨੀ ਅੰਦੋਲਨ ਦਾ ਚਰਚਿਤ ਚਿਹਰਾ ਤੇ ਉਘੇ ਅਦਾਕਾਰ ਦੀਪ ਸਿੱਧੂ ਜਿਨ੍ਹਾਂ ਦਾ ਬੀਤੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ।