Film Amar Singh ChamkilaSong Naram kalja: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫਿਲਮ OTT ਪਲੇਟਫਾਰਮ 'ਤੇ ਰਿਲੀਜ਼ ਹੋ ਚੁੱਕੀ ਹੈ,ਪਰ ਹੁਣ ਇਸ ਫਿਲਮ ਦਾ ਦੂਜਾ ਗੀਤ 'ਨਰਮ ਕਾਲਜਾ' ਰਿਲੀਜ਼ ਹੋ ਗਿਆ ਹੈ, ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਿਹਾ ਹੈ।
ਦੱਸ ਦਈਏ ਕਿ ਦਿਲਜੀਤ ਦੋਸਾਂਝ (Diljit Dosanjh) ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਦੇ ਦੂਜੇ ਗੀਤ ਦੇ ਰਿਲੀਜ਼ ਹੋਣ ਬਾਰੇ ਫੈਨਜ਼ ਨਾਲ ਜਾਣਕਾਰੀ ਸਾਂਝੀ ਕੀਤੀ ਹੈ।
ਹਾਲ ਹੀ ਵਿੱਚ ਦਿਲਜੀਤ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਆਪਣੇ ਇਸ ਗੀਤ ਦੀ ਝਲਕ ਸਾਂਝੀ ਕੀਤੀ ਹੈ। ਗਾਇਕ ਨੇ ਇੰਸਟਾ ਸਟੋਰੀ ਉੱਤੇ ਗੀਤ ਦੇ ਬੋਲ ਸਾਂਝੇ ਕੀਤੇ ਹਨ।
ਇਸ ਗੀਤ ਬਾਰੇ ਗੱਲ ਕਰੀਏ ਤਾਂ ਇਰਸ਼ਾਦ ਕਾਮਿਲ ਵੱਲੋਂ ਲਿਖੇ ਇਸ ਗੀਤ ਦਾ ਸੰਗੀਤ ਏਆਰ ਰਹਿਮਾਨ ਨੇ ਤਿਆਰ ਕੀਤਾ ਹੈ ਤੇ ਅਲਕਾ ਯਾਗਨਿਕ, ਰਿਚਾ ਸ਼ਰਮਾ, ਪੂਜਾ ਤਿਵਾੜੀ ਅਤੇ ਯਾਸ਼ਿਕਾ ਸਿੱਕਾ ਨੇ ਇਸ ਨੂੰ ਆਪਣੀ ਆਵਾਜ਼ ਦਿੱਤੀ ਹੈ। ਫਿਲਮ ਅਮਰ ਸਿੰਘ ਚਮਕੀਲਾ ਦੀ ਸੱਚੀ ਕਹਾਣੀ ’ਤੇ ਆਧਾਰਿਤ ਹੈ, ਜਿਸ ਨੇ ਗਰੀਬੀ ਵਿੱਚ ਰਹਿੰਦਿਆਂ 80 ਦੇ ਦਹਾਕੇ ਵਿੱਚ ਆਪਣੀ ਗਾਇਕੀ ਰਾਹੀਂ ਪ੍ਰਸਿੱਧੀ ਹਾਸਲ ਕੀਤੀ ਸੀ।
ਇਹ ਫ਼ਿਲਮ 12 ਅਪਰੈਲ ਨੂੰ ਓਟੀਟੀ ਪਲੇਟਫਾਰਮ ਨੈੱਟਫਲਿਕਸ ’ਤੇ ਰਿਲੀਜ਼ ਹੋਵੇਗੀ। ਫਿਲਮ ਦਾ ਨਿਰਮਾਣ ਮੋਹਿਤ ਚੌਧਰੀ, ਸਿਲੈਕਟ ਮੀਡੀਆ ਹੋਲਡਿੰਗਜ਼ ਐੱਲਐੱਲਪੀ ਅਤੇ ਵਿੰਡੋ ਸੀਟ ਫਿਲਮਜ਼ ਵੱਲੋਂ ਕੀਤਾ ਗਿਆ ਹੈ। ਫ਼ਿਲਮ ਨਿਰਦੇਸ਼ਨ ਇਮਤਿਆਜ਼ ਅਲੀ ਨੇ ਕੀਤਾ ਹੈ।
ਹੋਰ ਪੜ੍ਹੋ: ਆਦਿਲ ਖਾਨ ਦੁਰਾਨੀ ਨੇ ਸੋਮੀ ਖਾਨ ਨਾਲ ਆਪਣੇ ਵਿਆਹ 'ਤੇ ਤੋੜੀ ਚੁੱਪੀ, ਕਿਹਾ-ਮੈਨੂੰ ਵੀ ਹੈ ਖੁਸ਼ ਰਹਿਣ ਦਾ ਹੱਕ
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਵੀ ਹਨ। ਦਿਲਜੀਤ ਹਾਲ ਹੀ ਵਿੱਚ ਆਪਣੇ ਬਾਲੀਵੁੱਡ ਪ੍ਰੋਜੈਕਟਸ ਉੱਤੇ ਕੰਮ ਕਰ ਰਹੇ ਹਨ। ਜਿੱਥੇ ਇੱਕ ਪਾਸੇ ਉਹ ਨਵੀਂ ਫਿਲਮ Crew ਵਿੱਚ ਕਰੀਨਾ ਕਪੂਰ ਖਾਨ, ਤੱਬੂ ਅਤੇ ਕ੍ਰਿਤੀ ਸੈਨਨ ਨਾਲ ਨਜ਼ਰ ਆਉਣਗੇ। ਉੱਥੇ ਹੀ ਦੂਜੇ ਪਾਸੇ ਦਿਲਜੀਤ, ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਦੀ ਫਿਲਮ 'ਚਮਕੀਲਾ' ਨੂੰ ਲੈ ਕੇ ਵੀ ਸੁਰਖੀਆਂ ਵਿੱਚ ਹਨ। ਇਹ ਫਿਲਮ 12 ਮਾਰਚ ਨੂੰ OTT ਪਲੇਟਫਾਰਮ ਨੈਟਫਲਿਕਸ ਉੱਤੇ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਉਹ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾ ਰਹੇ ਹਨ ਤੇ ਉਨ੍ਹਾਂ ਨਾਲ ਪਰਿਣੀਤੀ ਚੋਪੜਾ ਨਜ਼ਰ ਆਵੇਗੀ।