ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder December 1st 2021 02:37 PM -- Updated: December 1st 2021 02:44 PM

ਭਾਈ ਅੰਮ੍ਰਿਤਪਾਲ ਸਿੰਘ (Bhai Amritpal Singh Ji ) ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਹੋ ਚੁੱਕਿਆ ਹੈ ।ਇਸ ਸ਼ਬਦ (Shabad) ਨੂੰ ਤੁਸੀਂ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਏ ਇਸ ਸ਼ਬਦ ‘ਚ ਗੁਰੂ ਸਾਹਿਬ ਦੇ ਅੱਗੇ ਅਰਦਾਸ ਕੀਤੀ ਗਈ ਹੈ ਕਿ ਵਹਿਮਾਂ ਭਰਮਾਂ ‘ਚ ਫਸ ਕੇ ਉਹ ਭਟਕ ਭਟਕ ਕੇ ਥੱਕ ਗਿਆ ਹੈ ।

Bhai Amritpal singh image From instagram

ਹੋਰ ਪੜ੍ਹੋ : ਫ਼ਿਲਮ ‘ਸ਼ੂਟਰ’ ‘ਤੇ ਲੱਗੀ ਪਾਬੰਦੀ ਹਟੀ, ਜਲਦ ਸਿਨੇਮਾਂ ਘਰਾਂ ‘ਚ ਹੋਵੇਗੀ ਰਿਲੀਜ਼

ਇਸ ਲਈ ਹੇ ਪ੍ਰਮਾਤਮਾ ਤੇਰੇ ਅੱਗੇ ਸਾਡੀ ਇਹੀ ਅਰਦਾਸ ਹੈ ਕਿ ਹੇ ਪ੍ਰਮਾਤਮਾ ਹੁਣ ਤੂੰ ਸਾਡੇ ‘ਤੇ ਮਿਹਰ ਕਰ ਅਤੇ ਸਾਨੂੰ ਇਸ ਭਵ ਸਾਗਰ ਤੋਂ ਪਾਰ ਲੈ ਜਾ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।

ਇਨ੍ਹਾਂ ਸ਼ਬਦਾਂ ਨੂੰ ਸੰਗਤਾਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੁਨੀਆ ਭਰ ‘ਚ ਪਹੁੰਚਾਉਣ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਹਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

Related Post