ਪੀਟੀਸੀ ਪੰਜਾਬੀ ‘ਤੇ ਹਰ ਦਿਨ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਇੱਕ ਵਾਰ ਮੁੜ ਤੋਂ ਪੀਟੀਸੀ ਪੰਜਾਬੀ ‘ਤੇ ਬੀਬੀ ਰਾਜਵਿੰਦਰ ਕੌਰ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਇਸ ਸ਼ਬਦ ਨੂੰ ਉਨ੍ਹਾਂ ਨੇ ਭਾਈ ਨਿਰਮਲ ਸਿੰਘ ਜੀ ਖਾਲਸਾ ਨੂੰ ਡੈਡੀਕੇਟ ਕੀਤਾ ਹੈ ।ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਜਸਕਿਰਤ ਸਿੰਘ ਨੇ ।
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’ ਹਰ ਸੋਮਵਾਰ ਤੋਂ ਵੀਰਵਾਰ ਤੱਕ
ਸ਼ਬਦ ਦਾ ਵੀਡੀਓ ਵੀ ਪੀਟੀਸੀ ਰਿਕਾਰਡਜ਼ ਵੱਲੋਂ ਤਿਆਰ ਕੀਤਾ ਗਿਆ ਹੈ ।ਇਸ ਸ਼ਬਦ ‘ਚ ਉਸ ਗੁਰੂ ਦੀ ਮਹਿਮਾ ਕੀਤੀ ਗਈ ਹੈ ਕਿ ਹੇ ਕਾਗਾ ਤੂੰ ਭਾਵੇਂ ਇਸ ਸਰੀਰ ਦਾ ਸਾਰਾ ਮਾਸ ਖਾ ਲੈ ਪਰ ਇਨ੍ਹਾਂ ਦੋ ਅੱਖਾਂ ਨੂੰ ਨਾਂ ਛੇੜੀ, ਕਿਉਂਕਿ ਇਨ੍ਹਾਂ ਅੱਖਾਂ ਦੇ ਨਾਲ ਹੀ ਮੈਂ ਉਸ ਪ੍ਰਮਾਤਮਾ ਦੇ ਦਰਸ਼ਨ ਕਰਨੇ ਹਨ।ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।
ਇਨ੍ਹਾਂ ਸ਼ਬਦਾਂ ਦਾ ਸੰਗਤਾਂ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ‘ਤੇ ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ।