ਦੇਖੋ ਵੀਡੀਓ : ਪੰਜਾਬੀ ਗੀਤ ‘ਤੇ ਪ੍ਰਿੰਸ ਨਰੂਲਾ ਨੇ ਯੁਵਿਕਾ ਚੌਧਰੀ ਦੇ ਨਾਲ ਬਣਾਈ ਇਹ ਪਿਆਰੀ ਜਿਹੀ ਵੀਡੀਓ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਮਿਸਟਰ ਪੰਜਾਬ ਤੋਂ ਨਾਮ ਅਤੇ ਪ੍ਰਸਿੱਧੀ ਹਾਸਿਲ ਕਰਨ ਵਾਲੇ ਗੱਭਰੂ ਪ੍ਰਿੰਸ ਨਰੂਲਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਨਵਾਂ ਵੀਡੀਓ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਦੇਖੋ ਵੀਡੀਓ : A-Kay ਆਪਣੇ ਨਵੇਂ ਗੀਤ ‘ਜ਼ਿੰਦਗੀ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ
ਇਸ ਵੀਡੀਓ ‘ਚ ਉਹ ਆਪਣੀ ਐਕਟਰੈੱਸ ਪਤਨੀ ਯੁਵਿਕਾ ਚੌਧਰੀ ਦੇ ਨਾਲ ਰੋਮਾਂਟਿਕ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਜੀ ਹਾਂ ਉਨ੍ਹਾਂ ਨੇ ਜੱਸ ਮਾਣਕ ਦੇ ਨਵਾਂ ਗੀਤ ‘Yes or No’ ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ਉੱਤੇ ਕੁਝ ਹੀ ਸਮੇਂ ‘ਚ ਲੱਖਾਂ ਹੀ ਵਿਊਜ਼ ਆ ਚੁੱਕੇ ਹਨ ।
ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਦੀ ਲਵ ਸਟੋਰੀ ਟੀਵੀ ਦੇ ਇੱਕ ਰਿਆਲਟੀ ਸ਼ੋਅ ਤੋਂ ਸ਼ੁਰੂ ਹੋਈ ਸੀ ਜਿਸ ਤੋਂ ਬਾਅਦ ਇੱਕ ਲੰਬੇ ਸਮੇਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਸਾਲ 2018 ‘ਚ ਦੋਵਾਂ ਨੇ ਵਿਆਹ ਕਰਵਾ ਲਿਆ ਸੀ ।
View this post on Instagram
Say yes or no @yuvikachaudhary