ਟੀਵੀ ਅਦਾਕਾਰਾ ਮਾਲਵੀ ਮਲਹੋਤਰਾ 'ਤੇ ਜਾਨਲੇਵਾ ਹਮਲਾ, ਤਿੰਨ ਵਾਰ ਮਾਰਿਆ ਗਿਆ ਚਾਕੂ
Rupinder Kaler
October 27th 2020 01:40 PM --
Updated:
October 27th 2020 01:41 PM
ਬਾਲੀਵੁੱਡ ਤੇ ਟੀਵੀ ਅਦਾਕਾਰਾ ਮਾਲਵੀ ਮਲਹੋਤਰਾ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਮਾਲਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ । ਹਮਲੇ ਤੋਂ ਬਾਅਦ ਮਾਲਵੀ ਮਲਹੋਤਰਾ ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਹੋਰ ਪੜ੍ਹੋ :-
ਫ਼ਿਲਮ ‘ਲਕਸ਼ਮੀ ਬਮ’ ਦੀ ਸ਼ੂਟਿੰਗ ਦੌਰਾਨ ਅਕਸ਼ੇ ਕੁਮਾਰ ਨੂੰ ਇਹਨਾਂ ਮੁਸ਼ਕਿਲਾਂ ਦਾ ਕਰਨਾ ਪਿਆ ਸਾਹਮਣਾ
ਫਾਸਟਵੇਅ ਸੈੱਟਅਪ ਬਾਕਸ ਦੇ ਇਨ੍ਹਾਂ ਨੰਬਰਾਂ ‘ਤੇ ਵੇਖੋ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲ
ਦੱਸ ਦਈਏ ਕਿ ਬੀਤੀ ਰਾਤ ਮਾਲਵੀ ਮਲਹੋਤਰਾ ਦੇ ਪੁਰਾਣੇ ਦੋਸਤ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਤੇ ਉਸ 'ਤੇ ਤਿੰਨ ਵਾਰ ਹਮਲਾ ਕੀਤਾ। ਇਸ ਮਾਮਲੇ ਸਬੰਧੀ ਮੁੰਬਈ ਦੇ ਵਰਸੋਵਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਲਾਜ ਤੋਂ ਬਾਅਦ ਹੁਣ ਅਦਾਕਾਰਾ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।