ਮਨਿੰਦਰ ਬੁੱਟਰ ਨੇ ਆਪਣੀ ਐਲਬਮ ਦਾ ਟ੍ਰੇਲਰ ਕੀਤਾ ਰਿਲੀਜ਼, ਵੀਡੀਓ ਸ਼ੇਅਰ ਕਰਕੇ ਦੱਸੇ ਆਪਣੀ ਜ਼ਿੰਦਗੀ ਦੇ ਖੱਟੇ ਮਿੱਠੇ ਤਜ਼ਰਬੇ
Rupinder Kaler
July 6th 2020 01:39 PM
ਪੰਜਾਬੀ ਗਾਇਕ ਮਨਿੰਦਰ ਬੁੱਟਰ ਜਲਦ ਹੀ ਆਪਣੇ ਪ੍ਰਸ਼ੰਸਕਾਂ ਲਈ ਐਲਬਮ ਲੈ ਕੇ ਆ ਰਹੇ ਹਨ । ਇਸ ਤੋਂ ਪਹਿਲਾਂ ਉਹਨਾਂ ਨੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ਵਿੱਚ ਉਹਨਾਂ ਨੇ ਆਪਣੀ ਜ਼ਿੰਦਗੀ ਦੇ ਘੱਟੇ ਮਿੱਠੇ ਪਲਾਂ ਨੂੰ ਬਿਆਨ ਕੀਤਾ ਹੈ । ਇਸ ਵੀਡੀਓ ਨੂੰ ਉਹਨਾਂ ਨੇ ਆਪਣੀ ਐਲਬਮ ਦਾ ਟਰੇਲਰ ਦੱਸਦੇ ਹੋਏ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਹੈ ਕਿ ਇਹ ਟਰੇਲਰ ਕਿਸ ਤਰ੍ਹਾਂ ਦਾ ਲੱਗਿਆ ।