ਪੰਜਾਬੀ ਗਾਇਕ ਮਨਕਿਰਤ ਔਲਖ ਆਪਣੇ ਨਵੇਂ ਗੀਤ ਵੈਲ (VAIL) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਇਸ ਗੀਤ ਨੂੰ ਮਨਕਿਰਤ ਔਲਖ ਨੇ ਆਪਣੀ ਮਿੱਠੀ ਆਵਾਜ਼ ਦੇ ਸ਼ਿੰਗਾਰਿਆ ਹੈ ਤੇ ਗੀਤ ‘ਚ ਫੀਚਰਿੰਗ ਕਰਦੇ ਹੋਏ ਨਜ਼ਰ ਆ ਰਹੇ ਨੇ ਪੰਜਾਬੀ ਗਾਇਕਾ ਨਿਮਰਤ ਖਹਿਰਾ । ਮਨਕਿਰਤ ਔਲਖ ਦੀ ਆਵਾਜ਼ ਤੋਂ ਇਲਾਵਾ ਸ਼੍ਰੀ ਬਰਾੜ ਤੇ ਨਿਮਰਤ ਖਹਿਰਾ ਦੀ ਆਵਾਜ਼ ਵੀ ਸੁਣਨ ਨੂੰ ਮਿਲ ਰਹੀ ਹੈ ।
ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਸ਼੍ਰੀ ਬਰਾੜ (Shree Brar) ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਇਸ ਗੀਤ ਨੂੰ ਅਰਵਿੰਦਰ ਖਹਿਰਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਮਨਕਿਰਤ ਔਲਖ, ਨਿਮਰਤ ਖਹਿਰਾ, ਰੁਪਿੰਦਰ ਰੂਪੀ ਤੇ ਕਈ ਹੋਰ ਪੰਜਾਬੀ ਕਲਾਕਾਰ । ਇਸ ਗੀਤ ਨੂੰ ਮਨਕਿਰਤ ਔਲਖ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
View this post on Instagram
Finally Vail Video is Out Now !! On Mankirt Aulakh YouTube Channel !! Do Share & Comments !! Link in Bio !! WaheGuru Mehar KareyO ??
A post shared by Mankirt Aulakh (ਔਲਖ) (@mankirtaulakh) on Jun 26, 2020 at 2:25am PDT
Vote for your favourite : https://www.ptcpunjabi.co.in/voting/
ਮਨਕਿਰਤ ਔਲਖ ਤੇ ਨਿਮਰਤ ਖਹਿਰਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਿਹਤਰੀਨ ਗਾਇਕ ਨੇ । ਦੋਵਾਂ ਗਾਇਕਾਂ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ।