ਮਨਕਿਰਤ ਔਲਖ ਨੇ ਪਹਿਲੀ ਵਾਰ ਸਾਂਝੀ ਕੀਤੀ ਆਪਣੇ ਨਵਜੰਮੇ ਪੁੱਤਰ ਦੀ ਖ਼ੂਬਸੂਰਤ ਤਸਵੀਰ, ਨਾਲ ਹੀ ਦੱਸਿਆ ਪੁੱਤਰ ਦਾ ਨਾਮ
Lajwinder kaur
August 29th 2022 12:11 PM --
Updated:
August 29th 2022 12:02 PM
Punjabi Singer Mankirt Aulakh introduces his cute baby boy: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਮਨਕਿਰਤ ਔਲਖ ਜਿਨ੍ਹਾਂ ਨੇ ਹਾਲ ਹੀ 'ਚ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਉਹ ਪਿਤਾ ਬਣੇ ਹਨ। ਉਨ੍ਹਾਂ ਦੇ ਘਰ ਇੱਕ ਨੰਨ੍ਹਾ ਮਹਿਮਾਨ ਆਇਆ ਹੈ। ਉਨ੍ਹਾਂ ਦੇ ਵਿਦੇਸ਼ ਜਾਣ ਵਾਲੀ ਗੱਲ ਉੱਤੇ ਗਾਇਕ ਨੇ ਆਪਣੀ ਚੁੱਪੀ ਤੋੜਦੇ ਹੋਏ ਦੱਸਿਆ ਸੀ ਕਿ ਉਹ ਵਿਦੇਸ਼ ਇਸ ਲਈ ਗਏ ਸਨ, ਕਿਉਂਕਿ ਉਨ੍ਹਾਂ ਦੀ ਪਤਨੀ ਮਾਂ ਬਣਨ ਵਾਲੀ ਸੀ। ਜੂਨ ਮਹੀਨੇ ‘ਚ ਹੀ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਇਹ ਪਹਿਲਾ ਮੌਕਾ ਹੈ ਜਦੋਂ ਮਨਕਿਰਤ ਔਲਖ ਨੇ ਆਪਣੇ ਨਵਜੰਮੇ ਪੁੱਤਰ ਦੀ ਇੱਕ ਨਿੱਕੀ ਜਿਹੀ ਝਲਕ ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਹੈ ਤੇ ਨਾਲ ਹੀ ਆਪਣੇ ਪੁੱਤਰ ਦਾ ਨਾਮ ਵੀ ਜੱਗ ਜ਼ਾਹਿਰ ਕੀਤਾ ਹੈ।