ਮਾਨਸੀ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਭੰਗੜਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਇਹ ਸਪੈਸ਼ਲ ਪ੍ਰਫਾਰਮੈਂਸ ਹੈ ਪਿਆਰੇ ਲੋਕੋ…ਭੰਗੜਾ ਮਿਕਸ ਮੇਰੇ ਡਾਂਸ ਪਾਰਟਨਰ ਭੁਪਿੰਦਰ ਸਿੰਘ ਜੀ ਦੇ ਨਾਲ’ ।
Image From Instagram
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਇਸ ਫ਼ਿਲਮ ਵਿੱਚ ਆਉਣਗੇ ਨਜ਼ਰ
Image From Instagram
ਇਸ ਵੀਡੀਓ ਨੂੰ ਮਾਨਸੀ ਸ਼ਰਮਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਲਗਾਤਾਰ ਕਮੈਂਟਸ ਪ੍ਰਸ਼ੰਸਕਾਂ ਵੱਲੋਂ ਕੀਤੇ ਜਾ ਰਹੇ ਹਨ । ਮਾਨਸੀ ਸ਼ਰਮਾ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਉਹ ਯੁਵਰਾਜ ਹੰਸ ਦੇ ਨਾਲ ਵੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ।
Image From Instagram
ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਸੀਰੀਅਲਸ ‘ਚ ਕੰਮ ਕਰ ਚੁੱਕੀ ਹੈ । ਜਲਦ ਹੀ ਉਹ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆਏਗੀ । ਉਨ੍ਹਾਂ ਦੇ ਪਤੀ ਯੁਵਰਾਜ ਹੰਸ ਦੀ ਗੱਲ ਕਰੀਏ ਤਾਂ ਉਹ ਵੀ ਗਾਇਕੀ ਦੇ ਖੇਤਰ ‘ਚ ਨਾਮਣਾ ਖੱਟ ਰਹੇ ਹਨ ।
View this post on Instagram
A post shared by Mansi Sharma (@mansi_sharma6)
ਉਨ੍ਹਾਂ ਨੇ ਅਨੇਕਾਂ ਹਿੱਟ ਗੀਤ ਗਾਏ ਹਨ, ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਾਮ ਕਮਾ ਰਹੇ ਹਨ । ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ਰਿਲੀਜ਼ ਹੋਣ ਜਾ ਰਹੀ ਹੈ ।