ਹਨੀ ਸਿੰਘ ਦੀ ਭੈਣ ਦਾ ਹੋਇਆ ਵਿਆਹ, ਗੁਰੂ ਰੰਧਾਵਾ ਸਮੇਤ ਕਈ ਕਲਾਕਾਰ ਦੇ ਰਹੇ ਹਨ ਵਧਾਈਆਂ
Rupinder Kaler
January 25th 2021 11:42 AM
ਮਸ਼ਹੂਰ ਗਾਇਕ ਹਨੀ ਸਿੰਘ ਨੇ ਭੈਣ ਸਨੇਹਾ ਸਿੰਘ ਦੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਤਸਵੀਰਾਂ ਸ਼ੇਅਰ ਕਰਦੇ ਹੋਏ ਹਨੀ ਸਿੰਘ ਨੇ ਲਿਖਿਆ ਹੈ ‘ਮੇਰੀ ਭੈਣ ਦੇ ਆਨੰਦ ਕਾਰਜ਼ ਹੋ ਗਏ ਹਨ, ਹਰ ਇੱਕ ਨੂੰ ਅਪੀਲ ਹੈ ਕਿ ਆਸ਼ੀਰਵਾਦ ਦਿਓ । ਇਹਨਾਂ ਤਸਵੀਰਾਂ ਤੇ ਲੋਕ ਲਗਾਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ । ਗੁਰੂ ਰੰਧਾਵਾ ਸਮੇਤ ਹੋਰ ਕਈ ਕਲਾਕਾਰਾਂ ਨੇ ਹਨੀ ਸਿੰਘ ਨੂੰ ਵਧਾਈ ਦਿੱਤੀ ਹੈ ।