ਸਾਹਿਬਜ਼ਾਦਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਣੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ
Shaminder
December 22nd 2021 11:11 AM
ਦਸਮ ਪਾਤਸ਼ਾਹ ਗੁਰੁ ਗੋਬਿੰਦ ਸਿੰਘ (Guru Gobind Singh ji ) ਜੀ ਜਿਨ੍ਹਾਂ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਸਭ ਕੁਝ ਨਿਊਛਾਵਰ ਕਰ ਦਿੱਤਾ । ਉਨ੍ਹਾਂ ਦੇ ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ‘ਚ ਸ਼ਹੀਦ ਹੋ ਗਏ ਸਨ । ਜਦੋਂ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੀਆਂ ਦੀਵਾਰਾਂ ‘ਚ ਜਿਉਂਦੇ ਚਿਣਵਾ ਦਿੱਤਾ ਗਿਆ ਸੀ । ਇਸ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਹੋਇਆਂ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸਮਾਗਮ ਕਰਵਾਏ ਜਾ ਰਹੇ ਹਨ । ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ ।ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ ।ਅਦਾਕਾਰ ਦਰਸ਼ਨ ਔਲਖ (Darshan Aulakh)ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਗੁਰੂ ਸਾਹਿਬ ‘ਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕੀਤਾ ਹੈ ।