ਮਿਸ ਪੂਜਾ (Miss Pooja) ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਸ ਦਾ ਕਿਊਟ ਜਿਹਾ ਪੁੱਤਰ (Son ) ਨਜ਼ਰ ਆ ਰਿਹਾ ਹੈ । ਇਸ ਵੀਡੀਓ (Video)ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਦਾ ਬੇਟਾ ਖਾਣੇ ਵਾਲੀ ਟੇਬਲ ‘ਤੇ ਬੈਠਾ ਦਿਖਾਈ ਦੇ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
Image Source: Instagram
ਹੋਰ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਇਆ ਅਦਾਕਾਰ ਕਾਕਾ ਕੌਤਕੀ, ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦਿੱਤੀ ਨਮ ਅੱਖਾਂ ਦੇ ਨਾਲ ਸ਼ਰਧਾਂਜਲੀ
ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ । ਹੁਣ ਤੱਕ ਉਹ ਮਨੋਰੰਜਨ ਜਗਤ ‘ਚ ਹੀ ਸਰਗਰਮ ਸੀ ।
image From instagram
ਪਰ ਹੁਣ ਉਸ ਨੇ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ ਅਤੇ ਜਲਦ ਹੀ ਉਹ ਇੱਕ ਬਿਜਨੇਸ ਵੁਮੈਨ ਦੇ ਤੌਰ ‘ਤੇ ਨਜ਼ਰ ਆਉਣ ਵਾਲੀ ਹੈ । ਇਸ ਦਾ ਖੁਲਾਸਾ ਉਸ ਨੇ ਬੀਤੇ ਦਿਨੀਂ ਆਪਣੇ ਪਰਿਵਾਰ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਕੀਤਾ ਸੀ ।
View this post on Instagram
A post shared by Miss Pooja (@misspooja)
ਮਿਸ ਪੂਜਾ ਨੇ ਅੱਜ ਤੱਕ ਜਿੰਨੇ ਵੀ ਗੀਤ ਗਾਏ ਹਨ । ਉਨ੍ਹਾਂ ਗੀਤਾਂ ਨੂੰ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਹੁਣ ਉਹ ਆਪਣੇ ਪ੍ਰੋਫੈਸ਼ਨ ਤੋਂ ਹੱਟ ਕੇ ਇੱਕ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ । ਇਸ ਤੋਂ ਬਾਅਦ iੁੲਹ ਵੇਖਣ ਵਾਲੀ ਗੱਲ ਹੋਵੇਗੀ ਕਿ ਇਸ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਸੇ ਤਰ੍ਹਾਂ ਦਾ ਹੁੰਗਾਰਾ ਉਨ੍ਹਾਂ ਨੂੰ ਮਿਲੇਗਾ ਜਾਂ ਨਹੀਂ ।