ਕੈਂਸਰ ਦਾ ਇਲਾਜ ਕਰਵਾ ਰਹੇ ਨੱਟੂ ਕਾਕਾ ਨੇ ਕਿਹਾ ਆਖਰੀ ਸਾਹ ਤੱਕ ਕਰਦਾ ਰਹਾਂਗਾ ਕੰਮ
Rupinder Kaler
June 25th 2021 05:43 PM
ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ ਨੱਟੂ ਕਾਕਾ ਦਾ ਕਿਰਦਾਰ ਨਿਭਾਉਣ ਵਾਲੇ ਘਣਸ਼ਿਆਮ ਨਾਇਕ ਨੇ ਹਾਲ ਹੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਹੈ । ਜਿਸ ਵਿੱਚ ਉਹਨਾਂ ਨੇ ਕਿਹਾ ਕਿ ਉਹ ਕੈਂਸਰ ਦਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਅਜੇ ਠੀਕ ਹਨ ਤੇ ਆਪਣੇ ਆਖਰੀ ਸਾਹ ਤਕ ਉਹ ਕੰਮ ਕਰਨਗੇ। ਤੁਹਾਨੂੰ ਦੱਸ ਦਿੰਦੇ ਹਾਂ ਘਣਸ਼ਿਆਮ ਨਾਇਕ ਦੇ ਗਲ਼ੇ 'ਚ ਪਿਛਲੇ ਸਾਲ ਅਪ੍ਰੈਲ 'ਚ ਤਕਲੀਫ਼ ਹੋਈ ਸੀ, ਉਦੋਂ ਉਨ੍ਹਾਂ ਨੂੰ ਕੀਮੋਥੈਰੇਪੀ ਕਰਵਾਉਣੀ ਪਈ ਸੀ। ਹੁਣ ਉਨ੍ਹਾਂ ਨੇ ਕਿਹਾ ਹੈ, 'ਮੈਂ ਠੀਕ ਹਾਂ, ਤੇ ਸਿਹਤਮੰਦ ਹਾਂ।