ਰਣਜੀਤ ਬਾਵਾ ਤੇ ਮੰਨਤ ਨੂਰ ਦੀ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ‘ਨੌਕਰ ਵਹੁਟੀ ਦਾ’ ਨਵਾਂ ਗੀਤ ‘ਮੰਤਰ ਮਾਰ ਗਈ’

ਪਰਿਵਾਰਕ ਰਿਸ਼ਤਿਆਂ ਨੂੰ ਲੈ ਕੇ ਬਣੀ ਫ਼ਿਲਮ ‘ਨੌਕਰ ਵਹੁਟੀ ਦਾ’ ਇੱਕ ਹੋਰ ਗੀਤ ਰਿਲੀਜ਼ ਹੋ ਗਿਆ ਹੈ। ਜੀ ਹਾਂ ਇਸ ਨਵੇਂ ਗੀਤ ਦਾ ਨਾਂਅ ਮੰਤਰ ਮਾਰ ਗਈ ਹੈ। ਇਸ ਗਾਣੇ ਨੂੰ ਰਣਜੀਤ ਬਾਵਾ ਤੇ ਮੰਨਤ ਨੂਰ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।
View this post on Instagram
ਹੋਰ ਵੇਖੋ:ਨਿੰਜਾ ਦੇ ਨਵੇਂ ਗੀਤ ‘ਬੇਗਾਨਾ’ ਦਾ ਪੋਸਟਰ ਆਇਆ ਸਾਹਮਣੇ
ਇਸ ਗਾਣੇ ਦੇ ਬੋਲ ਕਪਤਾਨ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਇਸ ਗਾਣੇ ਨੂੰ ਪੰਜਾਬੀ ਅਦਾਕਾਰ ਦੇਵ ਖਰੌੜ ਤੇ ਜਪਜੀ ਖਹਿਰਾ ਉੱਤੇ ਫਿਲਮਾਇਆ ਗਿਆ ਹੈ। ਇਹ ਗੀਤ ਭੰਗੜੇ ਬੀਟ ਵਾਲਾ ਗਾਣਾ ਹੈ। ‘ਨੌਕਰ ਵਹੁਟੀ ਦਾ’ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਬਿੰਨੂ ਢਿੱਲੋਂ ਤੇ ਕੁਲਰਾਜ ਰੰਧਾਵਾ ਨਜ਼ਰ ਆਉਣਗੇ। ਇਨ੍ਹਾਂ ਦੋਵਾਂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ ਤੇ ਉਪਾਸਨਾ ਸਿੰਘ ਵਰਗੇ ਕਲਾਕਾਰ ਨਜ਼ਰ ਆਉਣਗੇ। ‘ਨੌਕਰ ਵਹੁਟੀ ਦਾ’ ਫ਼ਿਲਮ ‘ਚ ਹਾਸਿਆਂ ਦੇ ਰੰਗਾਂ ਦੇ ਨਾਲ ਫੈਮਲੀ ਇਮੋਸ਼ਨਲ ਡਰਾਮਾ ਦੇਖਣ ਨੂੰ ਮਿਲੇਗਾ। ਇਸ ਫ਼ਿਲਮ ਨੂੰ ਨਾਮੀ ਡਾਇਰੈਕਟਰ ਸਮੀਪ ਕੰਗ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਰੋਹਿਤ ਕੁਮਾਰ, ਸੰਜੀਵ ਕੁਮਾਰ, ਰੁਚੀ ਅਤੇ ਆਸ਼ੂ ਮੁਨੀਸ਼ ਸਾਹਨੀ ਨੇ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ। ਇਹ ਫ਼ਿਲਮ 23 ਅਗਸਤ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਜਾਵੇਗੀ।