ਨਵਾਬ ਤੇ ਗੁਰਲੇਜ਼ ਅਖ਼ਤਰ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘Heart Beat’ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Lajwinder kaur
January 19th 2021 01:47 PM --
Updated:
January 19th 2021 02:30 PM

ਐਕਸਪਰਟ ਜੱਟ ਯਾਨੀ ਪੰਜਾਬੀ ਗਾਇਕ ਨਵਾਬ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬੂਰ ਹੋਏ ਨੇ । ਜੀ ਹਾਂ ਉਹ ਹਾਰਟ ਬੀਟ (Heart Beat) ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ । ਇਸ ਗੀਤ ਨੂੰ ਨਵਾਬ ਤੇ ਪੰਜਾਬੀ ਗਾਇਕਾ ਗੁਰਲੇਜ਼ ਅਖ਼ਤਰ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ ।
ਇਸ ਗੀਤ ਦੇ ਬੋਲ Raana ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ । ਸੁੱਖ ਬਰਾੜ ਵਾਲਿਆਂ ਨੇ ਇਸ ਗੀਤ ਦਾ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ Nawab ਤੇ ਫੀਮੇਲ ਮਾਡਲ Pranjal Dahiya ।
ਵੀਡੀਓ ਨੂੰ ਐਕਸਪਰਟ ਜੱਟ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਨਵਾਬ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।
View this post on Instagram