ਦੇਖੋ ਵੀਡੀਓ : ਨਵਾਬ ਤੇ ਗੁਰਲੇਜ਼ ਅਖਤਰ ਦਾ ਨਵਾਂ ਗੀਤ ‘White Gold’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Lajwinder kaur
November 18th 2020 05:58 PM
ਪੰਜਾਬੀ ਗਾਇਕ ਨਵਾਬ (Nawab) ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਵ੍ਹਾਈਟ ਗੋਲਡ (White Gold) ਟਾਈਟਲ ਹੇਠ ਉਹ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ । ਜਿਸ ਨੂੰ ਨਵਾਬ ਤੇ ਗੁਰਲੇਜ਼ ਅਖਤਰ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।
ਹੋਰ ਪੜ੍ਹੋ : ਸ਼ੈਰੀ ਮਾਨ ਦਾ ਇਹ ਦੇਸੀ ਅੰਦਾਜ਼ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਫੋਟੋ ‘ਤੇ ਆਏ ਲੱਖਾਂ ਦੀ ਗਿਣਤੀ ‘ਚ ਲਾਈਕਸ
ਇਸ ਗੀਤ ਦੇ ਬੋਲ Raana ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ । Bhindder Burj ਵੱਲੋਂ ਗਾਣੇ ਦੇ ਵੀਡੀਓ ਨੂੰ ਡਾਇਰੈਕਟ ਕੀਤਾ ਗਿਆ ਹੈ । ਗਾਣੇ 'ਚ ਨਵਾਬ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੀ ਹੈ ਪੰਜਾਬੀ ਮਾਡਲ Sruishty Mann ।

Expert Jatt ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਲੱਖਾਂ ਦੀ ਗਿਣਤੀ 'ਚ ਇਸ ਗੀਤ ਉੱਤੇ ਵਿਊਜ਼ ਆ ਚੁੱਕੇ ਨੇ ।
