ਦੇਖੋ ਵੀਡੀਓ: ਨਵਾਬ ਤੇ ਗੁਰਲੇਜ਼ ਅਖ਼ਤਰ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਗੀਤ ‘Mehnge Suit’, ਗਾਣਾ ਛਾਇਆ ਟਰੈਂਡਿੰਗ ‘ਚ
Lajwinder kaur
March 1st 2021 07:30 AM --
Updated:
February 28th 2021 06:54 PM

ਪੰਜਾਬੀ ਗਾਇਕ ਨਵਾਬ ਜੋ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਇੱਕ ਵਾਰ ਫਿਰ ਤੋਂ ਨਵਾਬ ਤੇ ਗੁਰਲੇਜ਼ ਅਖ਼ਤਰ ਦੀ ਜੋੜੀ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ। ‘ਮਹਿੰਗੇ ਸੂਟ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
Image Source - youtube
Image Source - youtube
ਇਸ ਗਾਣੇ ਦੇ ਬੋਲ Raana ਨੇ ਲਿਖੇ ਨੇ ਤੇ ਮਿਊਜ਼ਿਕ ਦਾ ਬੌਸ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਸੁੱਖ ਬਰਾੜ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਨਵਾਬ ਤੇ ਪ੍ਰਾਂਜਲ ਦਹੀਆ ਇਸ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ।
Image Source - youtube
ਇਸ ਗੀਤ ਨੂੰ ਐਕਸਪਰਟ ਜੱਟ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ । ਜੇ ਗੱਲ ਕਰੀਏ ਨਵਾਬ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ।