
ਨੀਰੂ ਬਾਜਵਾ (Neeru Bajwa) ਦੀ ਭੈਣ ਰੁਬੀਨਾ ਬਾਜਵਾ (Rubina Bajwa) ਦਾ ਵਿਆਹ ਹੋ ਚੁੱਕਿਆ ਹੈ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕ ਵੀ ਇਸ ਨਵ-ਵਿਆਹੀ ਜੋੜੀ ਨੂੰ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ । ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
Image Source : Instagram
ਜਿਨ੍ਹਾਂ ‘ਚ ਨੀਰੂ ਬਾਜਵਾ ਆਪਣੇ ਜੀਜੇ ਦੀ ਪੱਗ ‘ਤੇ ਕਲਗੀ ਸਜਾਉਂਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਮੇਰੇ ਭਰਾ, ਸਾਨੂੰ ਤੇਰੇ ‘ਤੇ ਮਾਣ ਹੈ । ਖੂਬਸੂਰਤ ਦਿਨ….ਇੰਝ ਮਹਿਸੂਸ ਹੁੰਦਾ ਹੈ ਜਿਵੇਂ ਅਸੀਂ ਸੱਚਮੁੱਚ ਇੱਕ ਪਰਿਵਾਰ ਹਾਂ’।
Image Source : instagram
ਹੋਰ ਪੜ੍ਹੋ : ਗੁਰੂ ਗੱਦੀ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਨੀਰੂ ਬਾਜਵਾ ਦੇ ਫੈਨਸ ਵੀ ਉਨ੍ਹਾਂ ਨੂੰ ਭੈਣ ਰੁਬੀਨਾ ਬਾਜਵਾ ਦੇ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨ ਅਦਾਕਾਰਾ ਦਾ ਵਿਆਹ ਹੋਇਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ ।
ਦੱਸ ਦਈਏ ਕਿ ਅਦਾਕਾਰਾ ਰੁਬੀਨਾ ਬਾਜਵਾ ਅਤੇ ਗੁਰਬਖਸ਼ ਚਾਹਲ ਕਾਫੀ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ । ਜਿਸ ਤੋਂ ਬਾਅਦ ਦੋਨਾਂ ਨੇ ਵਿਆਹ ਕਰਨ ਦਾ ਫੈਸਲਾ ਲਿਆ ਅਤੇ ਹੁਣ ਇਹ ਜੋੜੀ ਵਿਆਹ ਦੇ ਬੰਧਨ ‘ਚ ਬੱਝ ਚੁੱਕੀ ਹੈ । ਗੁਰਬਖਸ਼ ਸਿੰਘ ਚਾਹਲ ਭਾਰਤੀ ਅਮਰੀਕੀ ਉਦਯੋਗਪਤੀ ਹੈ ।ਜਦੋਂਕਿ ਰੁਬੀਨਾ ਬਾਜਵਾ ਪੰਜਾਬੀ ਫ਼ਿਲਮ ਇੰਡਸਟਰੀ ‘ਚ ਸਰਗਰਮ ਹੈ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।
View this post on Instagram