ਨੀਰੂ ਬਾਜਵਾ ਆਪਣੀਆਂ ਧੀਆਂ ਦੇ ਨਾਲ ਘੁੰਮਦੀ ਆਈ ਨਜ਼ਰ, ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਇਹ ਤਸਵੀਰ

By  Lajwinder kaur May 30th 2021 11:04 AM -- Updated: May 30th 2021 11:05 AM

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ ਜੋ ਕਿ ਤਿੰਨ ਬੱਚੀਆਂ ਦੀ ਮਾਂ ਬਣਨ ਤੋਂ ਬਾਅਦ ਵੀ ਸੁਪਰ ਫਿੱਟ ਪਈ ਹੈ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਆਪਣੀਆਂ ਧੀਆਂ ਦੇ ਨਾਲ ਖ਼ਾਸ ਤਸਵੀਰ ਸਾਂਝੀ ਕੀਤੀ ਹੈ।

Neeru Bajwa-picture image source- instagram

ਹੋਰ ਪੜ੍ਹੋ : ਜ਼ਿੰਦਗੀ ਦੇ ਸੰਘਰਸ਼ ਤੇ ਸਫਲਤਾ ਨੂੰ ਬਿਆਨ ਕਰਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਫਿਕਰ ਕਰੀਂ ਨਾ ਅੰਮੀਏ' ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

inside image of neeru bajwa with her daughters image source- instagram

ਨੀਰੂ ਬਾਜਵਾ ਨੇ ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਕੈਪਸ਼ਨ ‘ਚ ‘#squad’ ਤੇ ਨਾਲ ਹੀ ਹਾਰਟ ਵਾਲੇ ਇਮੋਜ਼ੀ ਪੋਸਟ ਕੀਤੇ ਨੇ। ਇਸ ਤਸਵੀਰ ‘ਚ ਨੀਰੂ ਬਾਜਵਾ ਆਪਣੀ ਜੁੜਵਾਂ ਧੀਆਂ ਤੇ ਵੱਡੀ ਧੀ ਅਨਾਇਆ ਦੇ ਨਾਲ ਸੈਰ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਤੇ ਛੋਟੀ ਭੈਣ ਰੁਬੀਨਾ ਬਾਜਵਾ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪ੍ਰਸ਼ੰਸਕਾਂ ਨੂੰ ਵੀ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ। ਇੱਕ ਲੱਖ ਤੋਂ ਵੀ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ।

Neeru Bajwa-kids image source- instagram

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਵਾਰ ਫਿਰ ਤੋਂ ਪਾਲੀਵੁੱਡ ਜਗਤ ‘ਚ ਵਾਪਸੀ ਕਰ ਰਹੀ ਹੈ। ਉਨ੍ਹਾਂ ਦੀ ਝੋਲੀ ‘ਚ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’, ‘ਸਨੋਅਮੈਨ’, ‘ਕਲੀ ਜੋਟਾ’ ਵਰਗੀਆਂ ਫ਼ਿਲਮਾਂ ਨੇ। ਹਾਲਾਂਕਿ ਕੋਰੋਨਾ ਮਹਾਮਾਰੀ ਦਾ ਅਸਰ ਪੰਜਾਬੀ ਇੰਡਸਟਰੀ ‘ਤੇ ਵੀ ਪੈ ਰਿਹਾ ਹੈ ਕਿਉਂਕਿ ਕਈ ਫ਼ਿਲਮਾਂ ਬਣ ਚੁੱਕੀਆਂ ਹਨ, ਪਰ ਕੋਰੋਨਾ ਦੀ ਵਜ੍ਹਾ ਕਰਕੇ ਇਨ੍ਹਾਂ ਫ਼ਿਲਮਾਂ ਦੀ ਰਿਲੀਜ਼ ਡੇਟ ਟਾਲ ਦਿੱਤੀ ਗਈ ਹੈ ।

 

 

View this post on Instagram

 

A post shared by Neeru Bajwa (@neerubajwa)

Related Post