Happy Valentine’s Day: ਨੀਰੂ ਬਾਜਵਾ ਨੇ ਰੋਮਾਂਟਿਕ ਅੰਦਾਜ਼ ਵਿੱਚ ਪ੍ਰਸ਼ੰਸਕਾਂ ਨੂੰ ਕੀਤਾ ਵਿਸ਼

Neeru Bajwa shares lovely picture with hubby: ਅਦਾਕਾਰਾ ਨੀਰੂ ਬਾਜਵਾ ਜੋ ਕਿ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਕਲੀ ਜੋਟਾ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸ ਫ਼ਿਲਮ ਨੇ ਚਾਰੇ ਪਾਸੇ ਧੂਮ ਪਾ ਰੱਖੀ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਅੱਜ ਪਿਆਰ ਦਾ ਦਿਨ ਹੈ, ਜਿਸ ਕਰਕੇ ਚਾਰੇ ਪਾਸੇ ਵੈਲਨਟਾਈਨ ਡੇਅ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਬਾਲੀਵੁੱਡ ਕਲਾਕਾਰਾਂ ਤੋਂ ਲੈ ਕੇ ਪਾਲੀਵੁੱਡ ਕਲਾਕਾਰ ਵੀ ਪੋਸਟ ਪਾ ਕੇ ਆਪਣੇ ਫੈਨਜ਼ ਨੂੰ ਇਸ ਦਿਨ ਦੀਆਂ ਵਧਾਈਆਂ ਦੇ ਰਹੇ ਹਨ। ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਪ੍ਰਸ਼ੰਸਕਾਂ ਨੂੰ ਵਿਸ਼ ਕੀਤਾ ਹੈ।
ਹੋਰ ਪੜ੍ਹੋ : ਇੱਕ ਪੁੱਤਰ ਦੇ ਪਿਤਾ ਹਾਰਦਿਕ ਪਾਂਡਿਆ ਕਰਵਾਉਣ ਜਾ ਰਹੇ ਨੇ ਦੁਬਾਰਾ ਵਿਆਹ, ਜਾਣੋ ਕਦੋਂ ਅਤੇ ਕਿਸ ਨਾਲ ਲੈਣਗੇ ਸੱਤ ਫੇਰੇ
ਵੈਲਨਟਾਈਨ ਡੇਅ ਮੌਕੇ ਅਦਾਕਾਰਾ ਨੀਰੂ ਬਾਜਵਾ ਨੇ ਸਾਂਝਾ ਕੀਤਾ ਖ਼ਾਸ ਵੀਡੀਓ
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਦੇ ਰਾਹੀਂ ਫੈਨਜ਼ ਦੇ ਨਾਲ ਜੁੜੀ ਰਹਿੰਦੀ ਹੈ। ਹਾਲ ਵਿੱਚ ਅਦਾਕਾਰਾ ਨੇ ਆਪਣਾ ਇੱਕ ਖ਼ਾਸ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਰੋਮਾਂਟਿਕ ਅਦਾਵਾਂ ਬਿਖੇਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ ਉੱਤੇ ਫੈਨਜ਼ ਵੀ ਖੂਬ ਪਿਆਰ ਲੁੱਟਾ ਰਹੇ ਹਨ।
ਪਤੀ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ
ਵੈਲੇਨਟਾਈਨ ਡੇਅ ਵਾਲੇ ਦਿਨ ਪਿਆਰ ਕਰਨ ਵਾਲੇ ਇੱਕ-ਦੂਜੇ ਨੂੰ ਪਿਆਰੇ ਜਿਹੇ ਤੋਹਫਾ ਦਿੰਦੇ ਹੋਏ ਇਜ਼ਹਾਰ-ਏ-ਮੁਹਬਤ ਕਰਦੇ ਹਨ। ਇੱਕ ਦੂਜੇ ਲਈ ਪਿਆਰੇ-ਪਿਆਰੇ ਸੁਨੇਹੇ ਵੀ ਲਿਖਦੇ ਹਨ। ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਪਤੀ ਹੈਰੀ ਜਵੰਦਾ ਲਈ ਇੱਕ ਪਿਆਰੀ ਜਿਹੀ ਕੈਪਸ਼ਨ ਦੇ ਨਾਲ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ। ਦੋਵੇਂ ਇਕੱਠੇ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਹਨ।
'ਕਲੀ ਜੋਟਾ' ਬਾਕਸ ਆਫਿਸ ਉੱਤੇ ਕਮਾਲ ਕਰ ਰਹੀ ਹੈ
ਪੰਜਾਬੀ ਫ਼ਿਲਮ 'ਕਲੀ ਜੋਟਾ' 3 ਫਰਵਰੀ ਨੂੰ ਰਿਲੀਜ਼ ਹੋਈ ਸੀ। ਇਸ ਫ਼ਿਲਮ ਵਿੱਚ ਨੀਰੂ ਬਾਜਵਾ ਤੋਂ ਇਲਾਵਾ ਸਤਿੰਦਰ ਸਰਤਾਜ ਅਤੇ ਵਾਮਿਕਾ ਗੱਬੀ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਬਾਕਸ ਆਫਿਸ ਉੱਤੇ ਇਸ ਫ਼ਿਲਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
View this post on Instagram