ਨੀਰੂ ਬਾਜਵਾ ਨੇ ਆਪਣੇ ਪਤੀ ਲਈ ਪਿਆਰੀ ਜਿਹੀ ਵੀਡੀਓ ਪੋਸਟ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ, ਪ੍ਰਸ਼ੰਸਕਾਂ ਵੀ ਕਮੈਂਟਸ ਕਰਕੇ ਕਰ ਰਹੇ ਨੇ ਬਰਥਡੇਅ ਵਿਸ਼
ਪੰਜਾਬੀ ਫ਼ਿਲਮੀ ਜਗਤ ਦੀ ਬਾਕਮਾਲ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਪਤੀ ਹੈਰੀ ਜਵੰਦਾ ਨੂੰ ਬਰਥਡੇਅ ਵਿਸ਼ ਕਰਦੇ ਹੋਏ ਇੱਕ ਪਿਆਰੀ ਜਿਹੀ ਵੀਡੀਓ ਪੋਸਟ ਕੀਤੀ ਹੈ ।
ਇਸ ਵੀਡੀਓ ‘ਚ ਨੀਰੂ ਬਾਜਵਾ ਨੇ ਆਪਣੇ ਪਤੀ ਨਾਲ ਬਿਤਾਏ ਖੁਸ਼ਨੁਮਾ ਪਲਾਂ ਨੂੰ ਪੇਸ਼ ਕੀਤਾ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ‘ਤੁਸੀਂ ਮੇਰੀ ਜ਼ਿੰਦਗੀ ਦੀ ਫ਼ਿਲਮ ''ਮਾਈ ਲਾਈਫ'' ਦੇ ਹੀਰੋ ਹੋ । ਹੈਪੀ ਬਰਥਡੇਅ ਹੈਰੀ ਜਵੰਦਾ । ਮੈਂ ਤੈਨੂੰ ਇੰਨਾ ਪਿਆਰ ਕਰਦੀ ਹਾਂ ਜਿੰਨਾ ਤੁਸੀਂ ਸੋਚ ਵੀ ਨਹੀਂ ਸਕਦੇ ਹੋ ।
ਇਸ ਤੋਂ ਇਲਾਵਾ ਆਪਣੇ ਲਾਈਫ ਪਾਰਟਨਰ ਦਾ ਧੰਨਵਾਦ ਕੀਤਾ ਹੈ ਇੰਨਾ ਪਿਆਰ ਤੇ ਜ਼ਿੰਦਗੀ ਨੂੰ ਖੁਸ਼ਹਾਲ ਬਨਾਉਣ ਲਈ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਕੁਝ ਹੀ ਸਮੇਂ ਲੱਖਾਂ ਦੀ ਗਿਣਤੀ ‘ਚ ਵਿਊਜ਼ ਤੇ ਬਰਥਡੇਅ ਵਿਸ਼ਜ਼ ਆ ਚੁੱਕੀਆਂ ਨੇ ।
ਜੇ ਗੱਲ ਕਰੀਏ ਨੀਰੂ ਬਾਜਵਾ ਦੀ ਤਾਂ ਇਸ ਸਾਲ ਉਨ੍ਹਾਂ ਨੇ ਦੋ ਜੁੜਵਾ ਧੀਆਂ ਨੂੰ ਜਨਮ ਦਿੱਤਾ ਹੈ । ਇਸ ਤੋਂ ਇਲਾਵਾ ਉਹ ਅਦਾਕਾਰੀ ਖੇਤਰ ‘ਚ ‘ਪਾਣੀ ਚ ਮਧਾਣੀ’ ਫ਼ਿਲਮ ਦੇ ਨਾਲ ਵਾਪਸੀ ਕਰਣਗੇ । ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ । ਅਗਲੇ ਸਾਲ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।
View this post on Instagram