ਨੀਰੂ ਬਾਜਵਾ ਦੀ ਮਾਂ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰ ਸਾਂਝੀ ਕਰ ਮਾਂ ਨੂੰ ਦਿੱਤੀ ਵਧਾਈ

By  Shaminder September 27th 2022 10:17 AM -- Updated: September 27th 2022 10:27 AM

ਨੀਰੂ ਬਾਜਵਾ (Neeru Bajwa)ਦੀ ਮਾਂ (Mother) ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ਅਦਾਕਾਰਾ ਨੇ ਆਪਣੀ ਮਾਂ ਦੇ ਨਾਲ  ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਨੀਰੂ ਬਾਜਵਾ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ ।

Neeru Bajwa about to become mother again? Here's what we know Image Source: Twitter

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਸਾਂਝੀ ਕੀਤੀ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਕਿਊਟ ਤਸਵੀਰ

ਨੀਰੂ ਬਾਜਵਾ ਆਪਣੀ ਮਾਂ ਦੇ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਨੀਰੂ ਬਾਜਵਾ ਦੀਆਂ ਦੋ ਹੋਰ ਭੈਣਾਂ ਹਨ ਰੁਬੀਨਾ ਅਤੇ ਸਬਰੀਨਾ ਬਾਜਵਾ ।ਰੁਬੀਨਾ ਬਾਜਵਾ ਦਾ ਇਸੇ ਸਾਲ ਵਿਆਹ ਵੀ ਹੈ । ਬੀਤੇ ਸਾਲ ਉਸ ਦੀ ਮੰਗਣੀ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸਨ । ਪੰਜਾਬੀ ਇੰਡਸਟਰੀ ‘ਚ ਰੁਬੀਨਾ ਬਾਜਵਾ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।

Neeru Bajwa about to become mother again? Here's what we know Image Source: Twitter

ਹੋਰ ਪੜ੍ਹੋ : ਅਦਾਕਾਰਾ ਨਿਸ਼ਾ ਬਾਨੋ ਨੇ ਪਤੀ ਸਮੀਰ ਮਾਹੀ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕ ਵੀ ਦੇ ਰਹੇ ਪ੍ਰਤੀਕਿਰਿਆ

ਪਿਤਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਹੀ ਭੈਣਾਂ ਦਾ ਪਾਲਣ ਪੋਸ਼ਣ ਅਤੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ ।ਜਦੋਂਕਿ ਨੀਰੂ ਬਾਜਵਾ ਵੀ ਛੋਟੀਆਂ ਭੈਣਾਂ ਦੀ ਜ਼ਿੰਮੇਵਾਰੀ ਸੰਭਾਲਦੀ ਨਜ਼ਰ ਆਉਂਦੀ ਹੈ । ਨੀਰੂ ਬਾਜਵਾ ਦੀਆਂ ਤਿੰਨ ਧੀਆਂ ਹਨ ।

Neeru Bajwa With Mother Image Source : Instagram

ਇੱਕ ਵੱਡੀ ਧੀ ਹੈ ਅਤੇ ਦੋ ਜੁੜਵਾ ਧੀਆਂ ਦਾ ਕੁਝ ਸਮਾਂ ਪਹਿਲਾਂ ਹੀ ਜਨਮ ਹੋਇਆ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਕ੍ਰਿਮੀਨਲ’ ਨੂੰ ਲੈ ਕੇ ਚਰਚਾ ‘ਚ ਹੈ ।ਇਸ ਤੋਂ ਇਲਾਵਾ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ । ਫ਼ਿਲਮਾਂ ਦੇ ਨਾਲ ਨਾਲ ਉਹ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾ ਰਹੀ ਹੈ ।

 

View this post on Instagram

 

A post shared by Neeru Bajwa (@neerubajwa)

Related Post