ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਨੇਹਾ ਧੂਪੀਆ ਜਿੰਮ ‘ਚ ਪਸੀਨਾ ਵਹਾਉਂਦੀ ਆਈ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ
Shaminder
July 22nd 2021 05:02 PM
ਨੇਹਾ ਧੂਪੀਆ ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ ।ਇਸ ਤੋਂ ਪਹਿਲਾਂ ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਪ੍ਰੈਗਨੇਂਸੀ ਦੀ ਹਾਲਤ ‘ਚ ਆਪਣਾ ਵਰਕ ਆਊਟ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਦੌਰਾਨ ਅਦਾਕਾਰਾ ਦਾ ਪਤੀ ਅੰਗਦ ਬੇਦੀ ਵੀ ਉਸ ਦੇ ਨਾਲ ਨਜ਼ਰ ਆਇਆ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਲਗਾਤਾਰ ਵਾਇਰਲ ਹੋ ਰਿਹਾ ਹੈ ।