ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਕੀਤਾ ਜਾਵੇਗਾ ਰਿਲੀਜ਼

By  Shaminder January 13th 2022 04:39 PM

ਪੀਟੀਸੀ ਪੰਜਾਬੀ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਨਵੇਂ ਨਵੇਂ ਸ਼ਬਦ ਆਏ ਦਿਨ ਰਿਲੀਜ਼ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ 14 ਜਨਵਰੀ, ਦਿਨ ਸ਼ੁੱਕਰਵਾਰ ਨੂੰ ਨਵਾਂ ਸ਼ਬਦ (Shabad)  ਭਾਈ ਅੰਮ੍ਰਿਤਪਾਲ ਸਿੰਘ ਜੀ (Bhai Amritpal Singh ji) ਦੀ ਆਵਾਜ਼ ‘ਚ  ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।

bhai amritpal singh ji

 

ਹੋਰ ਪੜ੍ਹੋ : ਰਾਮ ਸਿੰਘ ਰਾਣਾ ਦਾ ਪੰਜਾਬ ‘ਚ ਮੈਸੀ ਟ੍ਰੈਕਟਰ ਦੇ ਕੇ ਕੀਤਾ ਗਿਆ ਸਨਮਾਨ, ਕਿਸਾਨ ਅੰਦੋਲਨ ‘ਚ ਰਾਮ ਸਿੰਘ ਰਾਣਾ ਨੇ ਨਿਭਾਈ ਸੀ ਵੱਡੀ ਸੇਵਾ

ਇਸ ਤੋਂ ਪਹਿਲਾਂ ਵੀ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਤੁਸੀਂ ਵੀ ਇਨ੍ਹਾਂ ਸ਼ਬਦਾਂ ਦਾ ਅਨੰਦ ਪੀਟੀਸੀ ਪੰਜਾਬੀ ‘ਤੇ ਮਾਣ ਸਕਦੇ ਹੋ ।ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਜਿੱਥੇ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੈ, ਉਥੇ ਹੀ ਸੰਗਤਾਂ ਦੇ ਲਈ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤਾ ਜਾ ਰਿਹਾ ਹੈ ।

bhai amritpal singh,

ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਤੁਸੀਂ ਵੀ ਸੁਣਨਾ ਚਾਹੁੰਦੇ ਹੋ ਨਵੇਂ ਨਵੇਂ ਸ਼ਬਦ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।ਦੱਸ ਦਈਏ ਕਿ ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ।ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਮਨੋਰੰਜਨ ਦੇ ਲਈ ਨਵੀਆਂ ਫ਼ਿਲਮਾਂ, ਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਾ ਹੈ । ਇਸ ਦੇ ਨਾਲ ਹੀ ਹੋਰ ਵੀ ਕਈ ਧਾਰਮਿਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 

Related Post