ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਨਵਾਂ ਗੀਤ ‘Bhali Kare Kartar’ ਹੋਇਆ ਰਿਲੀਜ਼, ਦੇਖੋ ਵੀਡੀਓ

ਐਮੀ ਵਿਰਕ ਦੀ ਆਉਣ ਵਾਲੀ ਨਵੀਂ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਜੋ ਕਿ ਏਨੀਂ ਦਿਨੀ ਖੂਬ ਸੁਰਖੀਆਂ ‘ਚ ਬਣੀ ਹੋਈ ਹੈ। ਫ਼ਿਲਮ ਦੇ ਟ੍ਰੇਲਰ ਤੋਂ ਬਾਅਦ ਗੀਤ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ। ਇਸ ਸਿਲਸਿਲੇ ਦੇ ਚੱਲਦੇ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ। ਜੀ ਹਾਂ ਭਾਵੁਕ ਕਰ ਦੇਣ ਵਾਲਾ ਗੀਤ ‘ਭਲੀ ਕਰੇ ਕਰਤਾਰ’ (Bhali Kare Kartar) ਟਾਈਟਲ ਹੇਠ ਰਿਲੀਜ਼ ਹੋਇਆ ਹੈ।
ਜੀ ਹਾਂ ਇਸ ਗੀਤ ਨੂੰ ਗੀਤਕਾਰ ਤੇ ਗਾਇਕ ਬੀਰ ਸਿੰਘ ਨੇ ਆਪਣੀ ਰੂਹਾਨੀ ਆਵਾਜ਼ ਦੇ ਨਾਲ ਗਿਆ ਹੈ। ਇਸ ਗਾਣੇ ਦੇ ਬੋਲ ਵੀ ਖੁਦ ਬੀਰ ਸਿੰਘ ਨੇ ਹੀ ਲਿਖੇ ਹਨ। ਇਸ ਗੀਤ ‘ਚ ਮੈਕਸੀਕੋ ਦੇ ਜੰਗਲਾਂ ‘ਚ ਖੱਜਲ ਖੁਆਰ ਹੁੰਦੇ ਪੰਜਾਬੀ ਨੌਜਵਾਨਾਂ ਦੇ ਦੁੱਖਾਂ ਨੂੰ ਬਿਆਨ ਕੀਤਾ ਗਿਆ ਹੈ। ਗੀਤ ‘ਚ ਦਿਖਾਇਆ ਗਿਆ ਹੈ ਕਿ ਪੰਜਾਬੀ ਦੁੱਖਾਂ ਚ ਵੀ ਕਰਤਾਰ ਤੋਂ ਸਰਬੱਤ ਦਾ ਭਲਾ ਹੀ ਮੰਗਦੇ ਨੇ। ਫ਼ਿਲਮ ਚ ਇਹ ਗੀਤ ਐਮੀ ਵਿਰਕ ਅਤੇ ਬਾਕੀ ਦੇ ਕਲਾਕਾਰਾਂ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਨੂੰ ਮਿਊਜ਼ਿਕ Bhai Manna Singh ਨੇ ਦਿੱਤਾ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਆਜਾ ਮੈਕਸੀਕੋ ਚੱਲੀਏ ਫ਼ਿਲਮ ਨੂੰ ਰਾਕੇਸ਼ ਧਵਨ ( Rakesh Dhawan ) ਨੇ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ । ਉਹ ਇਸ ਫ਼ਿਲਮ ਦੇ ਨਾਲ ਡਾਇਰੈਕਸ਼ਨ ‘ਚ ਕਦਮ ਰੱਖ ਰਹੇ ਹਨ। ਫ਼ਿਲਮ ਦੀ ਕਹਾਣੀ ਮੈਕਸੀਕੋ ਦੇ ਜੰਗਲਾਂ ਰਾਹੀਂ ਡੌਂਕੀ ਲਾ ਕੇ ਅਮਰੀਕਾ ਪਹੁੰਚਣ ਵਾਲੇ ਪੰਜਾਬ ਦੇ ਨੌਜਵਾਨਾਂ ਦੇ ਆਲੇ-ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ਇਸ ਫ਼ਿਲਮ ਚ ਉਨ੍ਹਾਂ ਨੌਜਵਾਨਾਂ ਦਾ ਦੁੱਖਾਂ ਤੇ ਸੰਘਰਸ਼ ਦੀ ਕਾਹਣੀ ਨੂੰ ਬਿਆਨ ਕੀਤਾ ਜਾਵੇਗਾ, ਜੋ ਕਿ ਆਪਣੇ ਘਰ ਦੀਆਂ ਮਜ਼ਬੂਰੀਆਂ ਕਰਕੇ ਰੋਜ਼ੀ ਰੋਟੀ ਦੀ ਖਾਤਿਰ ਡੌਂਕੀ ਲੈ ਕੇ ਵੱਡੇ ਦੇਸ਼ਾਂ ਚ ਪਹੁੰਚਣ ਦੀ ਕੋਸ਼ਿਸ ਕਰਦੇ ਹਨ। ਇਹ ਫ਼ਿਲਮ 25 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।