ਨੱਚਣ 'ਤੇ ਮਜਬੂਰ ਕਰ ਰਿਹਾ ਹੈ 'ਕੈਰੀ ਆਨ ਜੱਟਾ 2' ਨਵਾਂ ਗੀਤ, ਸੋਸ਼ਲ ਮੀਡੀਆ 'ਤੇ ਵਾਇਰਲ
ਸੁਪਰਹਿੱਟ ਪੰਜਾਬੀ ਫਿਲਮ 'ਕੈਰੀ ਆਨ ਜੱਟਾ' ਪਾਲੀਵੁੱਡ ਇੰਡਸਟਰੀ 'ਚ ਗਿੱਪੀ ਗਰੇਵਾਲ ਦੇ ਨਾਲ ਬੀ. ਐੱਨ. ਸ਼ਰਮਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਤੇ ਜਸਵਿੰਦਰ ਭੱਲਾ ਦਾ ਕੱਦ ਹੋਰ ਉੱਚਾ ਕੀਤਾ ਸੀ। ਹੁਣ ਇਸ ਫਿਲਮ ਦਾ ਸੀਕੁਅਲ ਬਣ ਕੇ ਤਿਆਰ ਹੈ, ਜਿਸ ਦਾ ਨਾਂ 'ਕੈਰੀ ਆਨ ਜੱਟਾ 2 Carry On Jatta 2' ਹੈ। ਹੁਣ ਤੱਕ ਫਿਲਮ ਦੇ ਤਿੰਨ ਗੀਤ ਤੇ 1 ਟਾਈਟਲ ਟਰੈਕ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦੇ ਟਾਈਟਲ ਟਰੈਕ 'ਕੈਰੀ ਆਨ ਜੱਟਾ 2' 17 ਅਪ੍ਰੈਲ ਨੂੰ ਯੂਟਿਊਬ 'ਤੇ ਰਿਲੀਜ਼ ਹੋਇਆ ਸੀ, ਜਿਸਨੂੰ ਹੁਣ ਤੱਕ 3,344,417 ਤੋਂ ਜ਼ਿਆਦਾਵਾਰ ਯੂਟਿਊਬ 'ਤੇ ਦੇਖਿਆ ਜਾ ਚੁੱਕਾ ਹੈ।
7 ਮਈ ਨੂੰ ਫਿਲਮ 'ਕੈਰੀ ਆਨ ਜੱਟਾ 2' ਦਾ ਗੀਤ 'ਭੰਗੜਾ ਪਾ ਲਈਏ' ਰਿਲੀਜ਼ ਹੋਇਆ ਸੀ, ਜਿਸ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਵੇਂ ਕਿ ਗੀਤ ਦੇ ਨਾਂ ਤੋਂ ਹੀ ਜ਼ਾਹਿਰ ਹੋ ਜਾਂਦਾ ਹੈ ਕਿ ਗੀਤ ਨੱਚਣ ਤੇ ਭੰਗੜਾ ਪਾਉਣ ਲਈ ਮਜ਼ਬੂਰ ਕਰਨ ਵਾਲਾ ਹੈ। ਗੀਤ 'ਚ ਸੋਨਮ ਬਾਜਵਾ, ਗਿੱਪੀ ਗਰੇਵਾਲ, ਬੀਨੂੰ ਢਿੱਲੋਂ ਗੁਰਪ੍ਰੀਤ ਘੁੱਗੀ ਸਮੇਤ ਬਾਕੀ ਸਿਤਾਰਆਿਂ ਦਾ ਜੋਸ਼ੀਲਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ 'ਭੰਗੜਾ ਪਾ ਲਈਏ' ਗੀਤ ਨੂੰ ਗਿੱਪੀ ਗਰੇਵਾਲ Gippy Grewal ਤੇ ਮੰਨਤ ਨੂਰ ਨੇ ਆਵਾਜ਼ ਦਿੱਤੀ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ। ਹੁਣ ਤੱਕ ਇਸ ਗੀਤ ਨੂੰ 2,680,699 ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ।
'ਕੈਰੀ ਆਨ ਜੱਟਾ 2 Carry On Jatta 2' ਦਾ ਗੀਤ 'ਕੁੜਤਾ ਚਾਦਰਾ' 15 ਮਈ ਨੂੰ ਯੂਟਿਊਬ 'ਤੇ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ 'ਚ ਗਿੱਪੀ ਗਰੇਵਾਲ ਕੁੜਤੇ ਚਾਦਰੇ 'ਚ ਨਜ਼ਰ ਆ ਰਹੇ ਹਨ, ਉਥੇ ਫਿਲਮ ਦੀ ਮੁੱਖ ਅਦਾਕਾਰਾ ਸੋਨਮ ਬਾਜਵਾ ਵੀ ਪੰਜਾਬੀ ਸੂਟ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ। 'ਕੁੜਤਾ ਚਾਦਰਾ' ਇਕ ਡੁਇਟ ਗੀਤ ਹੈ, ਜਿਸ ਨੂੰ ਗਿੱਪੀ ਗਰੇਵਾਲ ਤੇ ਮੰਨਤ ਨੂਰ ਨੇ ਆਪਣੀ ਸੁਰੀਲੀ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ।
'ਕੈਰੀ ਆਨ ਜੱਟਾ 2 Carry On Jatta 2' ਦਾ ਗੀਤ 'ਗਬਰੂ' ਅੱਜ ਯੂ-ਟਿਊਬ 'ਤੇ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ 'ਚ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ | 'ਗਬਰੂ' ਇਕ ਡੁਇਟ ਗੀਤ ਹੈ, ਜਿਸ ਨੂੰ ਗਿੱਪੀ ਗਰੇਵਾਲ ਤੇ ਸ਼ਿਪਰਾ ਗੋਇਲ ਨੇ ਆਪਣੀ ਸੁਰੀਲੀ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਜੱਸੀ ਕਤਿਆਲ ਨੇ ਦਿੱਤਾ ਹੈ।
ਦੱਸਣਯੋਗ ਹੈ ਕਿ ਫਿਲਮ 'ਕੈਰੀ ਆਨ ਜੱਟਾ 2 Carry On Jatta 2' 1 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਉਪਾਸਨਾ ਸਿੰਘ ਤੇ ਜਯੋਤੀ ਸੇਠੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਕਾਮੇਡੀ ਨਾਲ ਭਰਪੂਰ ਇਸ ਫਿਲਮ ਦਾ ਟਰੇਲਰ ਦਰਸ਼ਕਾਂ ਨੂੰ ਕਾਫੀ ਪਸੰਦ ਆਇਆ ਤੇ ਹੁਣ ਦਰਸ਼ਕ ਬੇਸਬਰੀ ਨਾਲ ਇਸ ਫਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।