ਸ਼ੈਮੀ ਮਾਨਸਾ ਦੀ ਆਵਾਜ਼ ‘ਚ ਨਵਾਂ ਗੀਤ ‘ਇਨਕਲਾਬ ਸਾਗਰੋਂ ਪਾਰ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਮਾਟੀ ਚੀਮਾ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਭਾਈ ਮੰਨਾ ਸਿੰਘ ਨੇ ਦਿੱਤਾ ਹੈ । ਇਸ ਗੀਤ ‘ਚ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦਾ ਜ਼ਿਕਰ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਖੇਤੀ ਕਨੂੰਨਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਿਮਾਇਤ ‘ਚ ਵਿਦੇਸ਼ਾਂ ‘ਚ ਵੀ ਧਰਨੇ ਪ੍ਰਦਰਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।
ਇਸ ਦੇ ਨਾਲ ਹੀ ਇੱਕ ਪ੍ਰਦੇਸੀ ਪੰਜਾਬੀ ਦੀ ਹਾਲਤ ਨੂੰ ਵੀ ਬਿਆਨ ਕੀਤਾ ਗਿਆ ਹੈ ।
ਹੋਰ ਪੜ੍ਹੋ : ਲੁਧਿਆਣਾ ਦੀ ਕਾਰੋਬਾਰੀ ਮਹਿਲਾ ਰਜਨੀ ਬੈਕਟਰ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ
ਜੋ ਬੇਸ਼ੱਕ ਸਮੁੰਦਰੋਂ ਪਾਰ ਰਹਿੰਦਾ ਹੈ ਪਰ ਉਸ ਦਾ ਦਿਲ ਪੰਜਾਬ ‘ਚ ਵੱਸਿਆ ਹੋਇਆ ਹੈ ।ਇਸ ਪ੍ਰਦੇਸੀ ਪੰਜਾਬੀ ਦਾ ਵੀ ਦਿਲ ਕਰਦਾ ਹੈ ਕਿ ਉਹ ਵੀ ਦਿੱਲੀ ‘ਚ ਜਾ ਕੇ ਖੇਤੀ ਕਾਨੂੰਨਾਂ ਖਿਲਾਫ ਲੜਾਈ ਲੜ ਰਹੇ ਆਪਣੇ ਕਿਸਾਨ ਭਰਾਵਾਂ ਦਾ ਸਾਥ ਦੇਵੇ, ਪਰ ਮਜਬੂਰੀਆਂ ਕਾਰਨ ਉਹ ਅਜਿਹਾ ਨਹੀਂ ਕਰ ਪਾਉਂਦਾ ।
ਇਸ ਗੀਤ ਨੂੰ ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀ ਸਾਂਝਾ ਕੀਤਾ ਹੈ ਇਸ ਦੇ ਨਾਲ ਹੀ ਇਸ ਗੀਤ ਨੂੰ ਉਨ੍ਹਾਂ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ ।