ਨਿਊਜ਼ੀਲੈਂਡ ਪੁਲਿਸ ਦਾ ਭੰਗੜਾ ਦੇਖ ਕੇ ਨੀਰੂ ਬਾਜਵਾ ਰਹਿ ਗਈ ਦੰਗ, ਨੀਰੂ ਬਾਜਵਾ ਨੇ ਵੀਡੀਓ ਕੀਤੀ ਸ਼ੇਅਰ

ਨੀਰੂ ਬਾਜਵਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਹਰ ਛੋਟੀ ਵੱਡੀ ਚੀਜ਼ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੀ ਹੈ । ਨੀਰੂ ਬਾਜਵਾ ਨੇ ਹਾਲ ਹੀ ਵਿੱਚ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦਾ ਦਿਲ ਖੁਸ਼ ਹੋ ਜਾਂਦਾ ਹੈ । ਨੀਰੂ ਬਾਜਵਾ ਨੇ ਨਿਊਜ਼ੀਲੈਂਡ ਦੀ ਪੁਲਿਸ ਵਲੋਂ ਪਾਏ ਜਾ ਰਹੇ ਭੰਗੜਾ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ :-
‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ‘ਚ Music MG ਨੇ ਜਿੱਤਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’
ਨੀਰੂ ਬਾਜਵਾ ਵਲੋਂ ਸ਼ੇਅਰ ਕੀਤੇ ਵੀਡੀਓ ਇੰਸਟਾਗ੍ਰਾਮ ‘ਤੇ 94 ਹਜ਼ਾਰ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਇਸ ਵੀਡੀਓ ਤੇ ਲੋਕਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ । ਵੀਡੀਓ ਨੂੰ ਸ਼ੇਅਰ ਕਰਦੇ ਹੋਏ, ਨੀਰੂ ਬਾਜਵਾ ਨੇ ਲਿਖਿਆ, "ਇਸ ਨੇ ਮੇਰਾ ਦਿਨ ਬਣਾ ਦਿੱਤਾ।"
ਦੱਸ ਦੇਈਏ ਕਿ ਵੀਡੀਓ ਵਿਚ ਨਿਊਜ਼ੀਲੈਂਡ ਪੁਲਿਸ ਨੀਰੂ ਬਾਜਵਾ ਅਤੇ ਦਿਲਜੀਤ ਦੁਸਾਂਝ ਦੇ 'ਛੜਾ' ਦੇ ਗਾਣੇ 'ਤੇ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਭੰਗੜਾ ਦੇਖਣ ਲਈ ਸੜਕਾਂ 'ਤੇ ਕਾਫੀ ਭੀੜ ਵੀ ਦਿਖਾਈ ਦੇ ਰਹੀ ਹੈ।
View this post on Instagram