ਐਸ਼ਵਰਿਆ ਰਾਏ ਬੱਚਨ (AishwaryaRaiBachchan) ਦੇ ਨਾਂਅ ‘ਤੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਨੋਇਡਾ ਪੁਲਿਸ ਨੇ ਸਾਈਬਰ ਸੈੱਲ ਨੇ ਇੱਕ ਫਾਰਮਾਸਿਊਟੀਕਲ ਕੰਪਨੀ ਦੇ ਨਾਮ ‘ਤੇ ਠੱਗੀ ਮਾਰਨ ਵਾਲੇ ਨਾਈਜੀਰੀਅਨ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ।ਪੁਲਿਸ ਨੇ ਇਸ ਗਿਰੋਹ ਦੇ ਮੈਂਬਰਾਂ ਤੋਂ ਐਸ਼ਵਰਿਆ ਰਾਏ ਬੱਚਨ ਦਾ ਜਾਅਲੀ ਪਾਸਪੋਰਟ ਵੀ ਬਰਾਮਦ ਕੀਤਾ ਹੈ ।
image Source : Instagram
ਹੋਰ ਪੜ੍ਹੋ : ਏ.ਪੀ. ਢਿੱਲੋਂ ਦਾ ਸਾਥੀ ਸ਼ਿੰਦਾ ਕਾਹਲੋਂ ਲਾਈਵ ਪਰਫਾਰਮੈਂਸ ਦੌਰਾਨ ਡਿੱਗਿਆ, ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ
ਪੁਲਿਸ ਇਸ ਗਿਰੋਹ ਦੇ ਮੈਂਬਰਾਂ ਤੋਂ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਐਸ਼ਵਰਿਆ ਰਾਏ ਦੇ ਨਾਂਅ ‘ਤੇ ਜਾਅਲੀ ਪਾਸਪੋਰਟ ਬਣਾ ਕੇ ਕਿਸ ਕੰਮ ਦੇ ਲਈ ਇਸਤੇਮਾਲ ਕੀਤਾ ਸੀ ।ਪੁਲਿਸ ਅਧਿਕਾਰੀ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਦੋਸ਼ੀਆਂ ਦੀ ਪਛਾਣ ਨਾਈਜੀਰੀਅਨ ਨਾਗਰਿਕ ਏਕ ਉਫੇਰਮੁਕਵੇ, ਐਡਵਿਨ ਕੋਲਿਨਸ ਅਤੇ ਓਕੋਲੋਈ ਡੈਮੀਅਨ ਵਜੋਂ ਹੋਈ ਹੈ।
Image Source : Instagram
ਹੋਰ ਪੜ੍ਹੋ : ਪੁਖਰਾਜ ਭੱਲਾ ਦੀ ਵੈਡਿੰਗ ਐਨੀਵਰਸਰੀ ‘ਤੇ ਕਿਸ ਤਰ੍ਹਾਂ ਦੋਸਤਾਂ ਨੇ ਕੀਤੀ ਮਸਤੀ, ਜਸਵਿੰਦਰ ਭੱਲਾ ਨੇ ਸਾਂਝਾ ਕੀਤਾ ਵੀਡੀਓ
ਤਿੰਨਾਂ ਨੂੰ ਗ੍ਰੇਟਰ ਨੋਇਡਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਗਿਰੋਹ ਐਬਟ ਫਾਰਮਾਸਿਊਟੀਕਲ ਕੰਪਨੀ ਸਮੇਤ ਹੋਰ ਕੰਪਨੀਆਂ ਦੇ ਨੁਮਾਇੰਦੇ ਦੱਸ ਕੇ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਦੇ ਨਾਲ ਹੀ ਇਹ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਗਿਰੋਹ ਦੇ ਮੈਂਬਰਾਂ ਦੇ ਨਾਲ ਹੋਰ ਕਿੰਨੇ ਲੋਕ ਸ਼ਾਮਿਲ ਹਨ ।
Image Source: Twitter
ਐਸ਼ਵਰਿਆ ਰਾਏ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਸੋਸ਼ਲ ਮੀਡੀਆ ‘ਤੇ ਉਹ ਬਹੁਤ ਹੀ ਘੱਟ ਸਰਗਰਮ ਰਹਿੰਦੀ ਹੈ ।
View this post on Instagram
A post shared by AishwaryaRaiBachchan (@aishwaryaraibachchan_arb)