ਨਿਮਰਤ ਖਹਿਰਾ (Nimrat Kharia ) ਦੀ ਆਵਾਜ਼ ‘ਚ ਗੀਤ ‘ਫਿਰੋਜ਼ੀ’ (Firozi) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਗਿਫਟੀ ਨੇ ਲਿਖੇ ਹਨ ਜਦੋਂਕਿ ਇਸ ਨੂੰ ਮਿਊਜ਼ਿਕ ਦਿੱਤਾ ਹੈ ਅਰਸ਼ ਹੀਰ ਨੇ । ਇਹ ਗੀਤ ਇੱਕ ਰੋਮਾਂਟਿਕ ਗੀਤ ਹੈ ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।
image From Nimrat khaira song
ਹੋਰ ਪੜ੍ਹੋ : ਐਮੀ ਵਿਰਕ ਅਤੇ ਨਿਮਰਤ ਖਹਿਰਾ ਦੀ ਆਵਾਜ਼ ‘ਚ ਗੀਤ ‘ਸਾਡੇ ਕੋਠੇ ਉੱਤੇ’ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਪਸੰਦ
ਨਿਮਰਤ ਖਹਿਰਾ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਗਾ ਚੁੱਕੀ ਹੈ । ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾਂਦਾ ਹੈ ।ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਫ਼ਿਲਮ ‘ਸੌਂਕਣ ਸੌਂਕਣੇ’ ‘ਚ ਨਜ਼ਰ ਆਏਗੀ ।
image from Nimrat khaira song
ਹੋਰ ਪੜ੍ਹੋ : ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਇਸ ਫ਼ਿਲਮ ‘ਚ ਨਿਮਰਤ ਖਹਿਰਾ ਦੇ ਨਾਲ ਸਰਗੁਨ ਮਹਿਤਾ ਵੀ ਨਜ਼ਰ ਆਉਣਗੇ । ਇਸ ਤੋਂ ਇਲਾਵਾ ਨਿਰਮਲ ਰਿਸ਼ੀ ਅਤੇ ਐਮੀ ਵਿਰਕ ਵੀ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣਗੇ । ਨਿਮਰਤ ਖਹਿਰਾ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ‘ਚ ਕੰਮ ਕੀਤਾ । ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਵੀ ਕਾਫੀ ਸਰਾਹਿਆ ਗਿਆ । ਨਿਮਰਤ ਖਹਿਰਾ ਜਲਦ ਹੀ ਸਰਗੁਨ ਮਹਿਤਾ ਦੇ ਨਾਲ ਫ਼ਿਲਮ ‘ਸੌਂਕਣ ਸੌਂਕਣੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਵੇਗੀ ।
View this post on Instagram