ਨਿੰਜਾ ਦੀ ਨਵੀਂ ਫ਼ਿਲਮ ‘ਫੇਰ ਮਾਮਲਾ ਗੜਬੜ ਹੈ’ ਦੀ ਰਿਲੀਜ਼ ਡੇਟ ਆਈ ਸਾਹਮਣੇ

‘ਜਦੋਂ ਪੈਂਟਾਂ ਪਜਾਮਿਆਂ ਦੀ ਥਾਂ ਤੇ ਸਲਵਾਰ ਤੇ ਪੈਰਾਂ ‘ਚ ਘੂੰਗਰੂ ਆ ਜਾਣ ਤਾਂ ਸਮਝੋ....’
ਜੀ ਹਾਂ ਇਸ ਟੈਗ ਲਾਈਨ ਦੇ ਨਾਲ ਗਾਇਕ ਤੇ ਐਕਟਰ ਨਿੰਜਾ ਨੇ ਆਪਣੇ ਨਵੀਂ ਆਉਣ ਵਾਲੀ ਫ਼ਿਲਮ ‘ਫੇਰ ਮਾਮਲਾ ਗੜਬੜ ਹੈ’ (pher mamlaa gadbad hai )ਦਾ ਰਿਲੀਜ਼ ਪੋਸਟਰ ਸ਼ੇਅਰ ਕੀਤਾ ਹੈ।
ਹੋਰ ਪੜ੍ਹੋ : ਨੇਹਾ ਕੱਕੜ ਅਤੇ ਪਤੀ ਰੋਹਨਪ੍ਰੀਤ ਸਿੰਘ ਨੂੰ ਮਿਲਿਆ ਦੁਬਈ ਦਾ ਗੋਲਡਨ ਵੀਜ਼ਾ, ਪੋਸਟ ਪਾ ਕੇ ਖੁਸ਼ੀ ਕੀਤੀ ਸਾਂਝੀ
image source-instagram
ਉਨ੍ਹਾਂ ਨੇ ਪੋਸਟਰ ਸ਼ੇਅਰ ਕਰਕੇ ਦੱਸਿਆ ਹੈ ਕਿ ਇਹ ਫ਼ਿਲਮ ਅਗਲੇ ਸਾਲ 11 ਮਾਰਚ ਨੂੰ ਰਿਲੀਜ਼ ਹੋਵੇਗੀ । ਫ਼ਿਲਮ ਦੇ ਪਹਿਲੇ ਪੋਸਟਰ ਵਾਂਗ ਇਹ ਪੋਸਟਰ ਵੀ ਕਮਾਲ ਦਾ ਹੈ। ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦਾ ਆ ਰਿਹਾ ਹੈ। ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਨੇ। ਨਿੰਜਾ ਨੇ ਨਾਲ ਹੀ ਫ਼ਿਲਮ ਦੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ।
ਹੋਰ ਪੜ੍ਹੋ : ਧੀ ਦਿਵਸ ‘ਤੇ ਹਰਮਨ ਮਾਨ ਨੇ ਆਪਣੀ ਧੀ ਸਾਹਰ ਮਾਨ ਦੇ ਨਾਲ ਅਣਦੇਖੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕਿਹਾ- ‘ਅਰਦਾਸ ਕਰਕੇ ਮੰਗੀ ਸੀ ਧੀ’
image source-youtube
ਇਸ ਫ਼ਿਲਮ ‘ਚ ਨਿੰਜਾ ਦੇ ਨਾਲ ਪ੍ਰੀਤ ਕਮਲ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ । ਇਸ ਫ਼ਿਲਮ ‘ਚ ਬੀ.ਐੱਨ ਸ਼ਰਮਾ, ਜਸਵਿੰਦਰ ਭੱਲਾ, ਉਪੇਸ਼ ਜੰਗਵਾਲ ਤੇ ਕਈ ਹੋਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ । ਇਸ ਫ਼ਿਲਮ ਦੀ ਕਹਾਣੀ ਕੁਮਾਰ ਅਜੇ ਨੇ ਲਿਖੀ ਹੈ ਤੇ ਡਾਇਰੈਕਸ਼ਨ ਸਾਗਰ ਐੱਸ ਸ਼ਰਮਾ ਨੇ ਕੀਤਾ ਹੈ। ਇਹ ਫ਼ਿਲਮ ਅਗਲੇ ਸਾਲ 11 ਮਾਰਚ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ । ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ 'ਚ ਕਾਫੀ ਐਕਟਿਵ ਨੇ।
View this post on Instagram