ਪੰਜਾਬੀ ਗਾਇਕ ਨਿੰਜਾ ਬਹੁਤ ਜਲਦ ਆਪਣਾ ਨਵਾਂ ਗੀਤ ‘ਬੇਗਾਨਾ’ ਲੈ ਕੇ ਆ ਰਹੇ ਨੇ। ਜੀ ਹਾਂ ਉਨ੍ਹਾਂ ਦੇ ਇਸ ਗਾਣੇ ਦਾ ਪੋਸਟਰ ਸਾਹਮਣੇ ਆ ਚੁੱਕਿਆ ਹੈ। ਪੋਸਟਰ ‘ਚ ਨਿੰਜਾ ਦੀ ਸ਼ਾਨਦਾਰ ਲੁੱਕ ਦੇਖਣ ਨੂੰ ਮਿਲ ਰਹੀ ਹੈ।
View this post on Instagram
#Begana #comingsoon #Staytuned #keepsupporting @its_ninja @teamninja__ @sonymusicglobal
ਹੋਰ ਵੇਖੋ:ਕੁਲਵਿੰਦਰ ਬਿੱਲਾ ਤੋਂ ਸਿੱਖੋ ਕਿਵੇਂ ਕ੍ਰਿਕਟ ਮੈਚ ‘ਚ ਹਾਰੀ ਹੋਈ ਬਾਜ਼ੀ ਜਿੱਤੀ ਜਾਂਦੀ ਹੈ, ਦੇਖੋ ਵੀਡੀਓ
ਬੇਗਾਨਾ ਗੀਤ ਦੇ ਬੋਲ ਸੁੱਖ ਸੰਧੂ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਬੀਟ ਇੰਸਪੈਕਟਰ ਵੱਲੋਂ ਦਿੱਤਾ ਗਿਆ ਹੈ। ਵੀਡੀਓ ਨੂੰ ਹੈਰੀ ਸਿੰਘ ਤੇ ਪ੍ਰੀਤ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ। ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ।
View this post on Instagram
ਜੇ ਗੱਲ ਕਰੀਏ ਨਿੰਜਾ ਦੇ ਕੰਮ ਦੀ ਤਾਂ ਉਹ ਬਹੁਤ ਜਲਦ ਫ਼ਿਲਮ ‘ਜ਼ਿੰਦਗੀ ਜ਼ਿੰਦਾਬਾਦ’ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਮੈਂਡੀ ਤੱਖਰ ਨਜ਼ਰ ਆਉਣਗੇ। ਜ਼ਿੰਦਗੀ ਜ਼ਿੰਦਾਬਾਦ ਲੇਖਕ ਅਤੇ ਪੱਤਰਕਾਰ ਮਿੰਟੂ ਗੁਰਸਰੀਆ ਦੀ ਜ਼ਿੰਦਗੀ ‘ਤੇ ਅਧਾਰਿਤ ਹੈ। ਇਸ ਤੋਂ ਇਲਾਵਾ ਨਿੰਜਾ ਫ਼ਿਲਮ ਦੂਰਬੀਨ ‘ਚ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ।