ਨਿਸ਼ਾ ਬਾਨੋ ਨੇ ‘ਨੀ ਮੈਂ ਸੱਸ ਕੁੱਟਣੀ’ ਦਾ ਨਵਾਂ ਪੋਸਟਰ ਕੀਤਾ ਸਾਂਝਾ,ਜਾਣੋਂ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

ਨਿਸ਼ਾ ਬਾਨੋ (Nisha Bano) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ‘ਨੀ ਮੈਂ ਸੱਸ ਕੁੱਟਣੀ’ (Ni Main Sass Kuttni) ਦਾ ਨਵਾਂ ਪੋਸਟਰ ਸਾਂਝਾ ਕੀਤਾ ਹੈ । ਇਸ ਪੋਸਟਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਹੈ ।ਇਹ ਫ਼ਿਲਮ 29 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਅਦਾਕਾਰਾ ਨਿਸ਼ਾ ਬਾਨੋ, ਅਨੀਤਾ ਦੇਵਗਨ, ਮਹਿਤਾਬ ਵਿਰਕ, ਤਨਵੀ ਨਾਗੀ, ਕਰਮਜੀਤ ਅਨਮੋਲ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਇਸ ਫ਼ਿਲਮ ਦੀ ਕਹਾਣੀ ਪੰਜਾਬੀ ਇੰਡਸਟਰੀ ਦੇ ਨਾਮਵਰ ਲੇਖ਼ਕ ਰਾਜੂ ਵਰਮਾ ਵੱਲੋਂ ਲਿਖੀ ਗਈ ਹੈ। ਬਨਵੈਤ ਫ਼ਿਲਮਜ਼ ਦੇ ਬੈਨਰ ਹੇਠ ਫ਼ਿਲਮ ਰਿਲੀਜ਼ ਕੀਤੀ ਜਾਵੇਗੀ।
image From instagram
ਹੋਰ ਪੜ੍ਹੋ : ਨਿਸ਼ਾ ਬਾਨੋ ਨੇ ਪਤੀ ਨਾਲ ਫੈਮਿਲੀ ਫੰਕਸ਼ਨ ‘ਚ ਕੀਤਾ ਡਾਂਸ, ਵੀਡੀਓ ਹੋ ਰਿਹਾ ਵਾਇਰਲ
ਮੋਹਿਤ ਬਨਵੈਤ ਵੱਲੋਂ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ। ਮਹਿਤਾਬ ਵਿਰਕ ਤੇ ਤਨਵੀ ਲੀਡ ਰੋਲ ਚ ਨਜ਼ਰ ਆਉਣਗੇ । ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੇ ਕਿਰਦਾਰ ਸ਼ਾਂਤੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ ।
ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਅਦਾਕਾਰਾ ਫਿੱਟ ਬੈਠਦੀ ਹੈ । ਨਿਸ਼ਾ ਬਾਨੋ ਨੇ ਪੰਜਾਬੀ ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ਅਤੇ ਇਸੇ ਸੰਘਰਸ਼ ਦੀ ਬਦੌਲਤ ਉਹ ਪੰਜਾਬੀ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕਰਨ ‘ਚ ਕਾਮਯਾਬ ਹੋਈ ਹੈ । ਉਸ ਦੀ ਇਸ ਕਾਮਯਾਬੀ ‘ਚ ਕਰਮਜੀਤ ਅਨਮੋਲ ਦਾ ਵੀ ਵੱਡਾ ਹੱਥ ਹੈ । ਕਿਉਂਕਿ ਕਰਮਜੀਤ ਅਨਮੋਲ ਨੇ ਨਿਸ਼ਾ ਬਾਨੋ ਨੂੰ ਇਸ ਖੇਤਰ ‘ਚ ਅੱਗੇ ਵੱਧਣ ‘ਚ ਮਦਦ ਕੀਤੀ ਸੀ ਅਤੇ ਅਦਾਕਾਰੀ ਅਤੇ ਗਾਇਕੀ ਦੀਆਂ ਬਾਰੀਕੀਆਂ ਉਸ ਨੇ ਕਰਮਜੀਤ ਅਨਮੋਲ ਤੋਂ ਹੀ ਸਿੱਖੀਆਂ ਸਨ ।
View this post on Instagram