ਨਿਸ਼ਾ ਬਾਨੋ ਨੇ ਸਾਂਝਾ ਕੀਤਾ ਆਪਣੇ ਨਵੇਂ ਗੀਤ ‘ਪਸੰਦ ਤੂੰ ਵੇ’ ਦਾ ਫਰਸਟ ਲੁੱਕ ਪੋਸਟਰ

By  Lajwinder kaur December 19th 2021 03:08 PM

ਪੰਜਾਬੀ ਮਿਊਜ਼ਿਕ ਜਗਤ ਅਤੇ ਅਦਾਕਾਰੀ ਖੇਤਰ ਦੀ ਖ਼ੂਬਸੂਰਤ ਅਦਾਕਾਰਾ ਨਿਸ਼ਾ ਬਾਨੋ NISHA BANO ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜੀ ਹਾਂ ਉਹ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਆ ਰਹੀ ਹੈ। ਆਪਣੇ ਵਿਆਹ ਕਰਕੇ ਖੂਬ ਸੁਰਖੀਆਂ ਬਟੋਰਨ ਵਾਲੀ ਗਾਇਕਾ ਨਿਸ਼ਾ ਬਾਨੋ ਦੇ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।

ਹੋਰ  ਪੜ੍ਹੋ : ਕ੍ਰਿਕੇਟਰ ਹਾਰਦਿਕ ਪਾਂਡਿਆ ਨੇ ਬੇਟੇ ਅਗਸਤਯ ਨਾਲ ਖੇਡਦੇ ਹੋਏ ਸ਼ੇਅਰ ਕੀਤਾ ਇਹ ਕਿਊਟ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਅੰਦਾਜ਼, ਦੇਖੋ ਵੀਡੀਓ

Nisha Bano And Sameer Mahi

 

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗਾਣੇ ਦਾ ਪੋਸਟਰ ਲੁੱਕ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ-‘ਫਰਸਟ ਲੁੱਕ ਮੇਰੇ ਨਵੇਂ ਗੀਤ #PasandTuVe ??? #nishabano #desiqueen’। ਪੋਸਟਰ ਉੱਤੇ ਨਿਸ਼ਾ ਬਾਨੋ ਟੈਪੂ  ਉੱਤੇ ਬੈਠੀ ਨਜ਼ਰ ਆ ਰਹੀ ਹੈ ਤੇ ਨਾਲ ਹੀ ਬੈਗ ਵੀ ਨਜ਼ਰ ਆ ਰਿਹਾ ਹੈ। ਗੀਤ ਦੇ ਨਾਂਅ ਤੇ ਪੋਸਟਰ ਤੋਂ ਲੱਗਦਾ ਹੈ ਕਿ ਇਹ ਗੀਤ ਪਤੀ-ਪਤਨੀ ਚ ਨੋਕ-ਝੋਕ ਵਾਲਾ ਹੋਵੇਗਾ। ਪ੍ਰਸ਼ੰਸਕ ਅਤੇ ਕਲਾਕਾਰ ਕਮੈਂਟ ਕਰਕੇ ਨਿਸ਼ਾ ਬਾਨੋ ਨੂੰ ਵਧਾਈਆਂ ਦੇ ਰਹੇ ਨੇ।

ਹੋਰ  ਪੜ੍ਹੋ : ਪੰਜਾਬੀ ਰੰਗਾਂ ‘ਚ ਰੰਗੀ ਨਜ਼ਰ ਆਈ ਕੈਟਰੀਨਾ ਕੈਫ, ਵਿਆਹ ਤੋਂ ਬਾਅਦ ਕੈਟਰੀਨਾ ਨੇ ਚੌਂਕੇ ਚੜ੍ਹਣ ਦੀ ਰਸਮ ਕਰਦੇ ਹੋਏ ਸੁਹਰੇ ਪਰਿਵਾਰ ਦੇ ਲਈ ਬਣਾਇਆ ਸੂਜੀ ਦਾ ਹਲਵਾ

Nisha Bano Shares Her Editing Video Of Bollywood Song Milegi Milegi

ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਹੈ। ਪਿਛਲੇ ਲੰਮੇ ਸਮੇਂ ਤੋਂ ਫ਼ਿਲਮੀ ਇੰਡਸਟਰੀ ‘ਚ ਸਰਗਰਮ ਹਨ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸ਼ੋਅ ‘ਚ ਵੀ ਕੰਮ ਕੀਤਾ ਹੈ । ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ਚ ਕਾਫੀ ਐਕਟਿਵ ਹੈ। ਉਹ ਆਪਣੇ ਕਈ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਹਾਲ ਹੀ ‘ਚ ਉਨ੍ਹਾਂ ਦਾ ਵਿਆਹ ਅਦਾਕਾਰ ਅਤੇ ਗਾਇਕ ਸਮੀਰ ਮਾਹੀ ਦੇ ਨਾਲ ਹੋਇਆ ਹੈ।

 

 

View this post on Instagram

 

A post shared by NISHA BANO ( ਨਿਸ਼ਾ ਬਾਨੋ ) (@nishabano)

Related Post