ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਲੈ ਕੇ ਆ ਰਹੇ ਨੇ ਨਵਾਂ ਗੀਤ ‘Sajna Vi Tur Jana’

ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ Padma Shri “Vikram Sahney” ਜੋ ਕਿ ‘ਤੂੰ ਹੀ ਇੱਕ ਤੂੰ ਦੀ ਸਫਲਤਾ ਤੋਂ ਬਾਅਦ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋ ਜਾਣ ਰਹੇ ਹਨ। ਜੀ ਹਾਂ ਉਹ ਸੱਜਣਾ ਵੀ ਤੂਰ ਜਾਣਾ (Sajna vi tur jana) ਦੇ ਨਾਲ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋਣ ਜਾ ਰਹੇ ਨੇ। ਇਸ ਗੀਤ ਨੂੰ 28 ਨਵੰਬਰ ਨੂੰ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾਵੇਗਾ।
ਇਸ ਗੀਤ ਦੇ ਬੋਲ Parkash Sathi ਨੇ ਲਿਖੇ ਨੇ । ਗੀਤ ਦੇ ਵੀਡੀਓ ਨੂੰ ਪੂਜਾ ਗੁਜਰਾਲ ਨੇ ਡਾਇਰੈਕਟ ਕੀਤਾ ਹੈ। ਵੀ ਪੰਜਾਬੀ ਮੀਡੀਆ ਵੱਲੋਂ ਇਸ ਨੂੰ ਪੇਸ਼ ਕੀਤਾ ਜਾਵੇਗਾ। V PUNJABI RECORDS ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।
ਦੱਸ ਦਈਏ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਉਹ ਸਮੇਂ-ਸਮੇਂ ਤੇ ਆਪਣੀ ਆਵਾਜ਼ ‘ਚ ਗੀਤ ਰਿਲੀਜ਼ ਕਰਦੇ ਰਹਿੰਦੇ ਨੇ। ਇਸ ਤੋਂ ਇਲਾਵਾ ਉਹ ਹਰ ਸਮੇਂ ਮਾਨਵਤਾ ਦੀ ਸੇਵਾ ਲਈ ਹਾਜ਼ਿਰ ਰਹਿੰਦੇ ਨੇ। ਇਸ ਤੋਂ ਇਲਾਵਾ ਉਹ ਮਨੁੱਖਤਾ ਦੀ ਸੇਵਾ ਲਈ ਸਭ ਤੋਂ ਅੱਗੇ ਹੋ ਕੇ ਕੰਮ ਕਰਦੇ ਹਨ।
Sajna Vi Tur Jana (Teaser)-