ਪਪੀਤੇ ਵਿੱਚ ਹੁੰਦੇ ਹਨ ਕਈ ਔਸ਼ਧੀ ਗੁਣ, ਕਈ ਬਿਮਾਰੀਆਂ ਨੂੰ ਰੱਖਦਾ ਹੈ ਦੂਰ

ਪਪੀਤੇ (papaya) ‘ਚ ਵਿਟਾਮਿਨ, ਕੈਲਸੀਅਮ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੁੰਦੇ ਹਨ। ਇਸ ਦੀ ਵਰਤੋਂ ਨਾਲ ਪੇਟ ਨਾਲ ਸਬੰਧਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਪਪੀਤੇ (papaya) ‘ਚ ਇਕ ਤੱਤ ਪਾਇਆ ਜਾਂਦਾ ਹੈ ਜਿਸ ਨੂੰ ਪਪਾਇਨ ਕਹਿੰਦੇ ਹਨ। ਇਸ ਨੂੰ ਖਾਣ ਨਾਲ ਪੇਟ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਸ ਨਾਲ ਪੇਟ ਫੁੱਲਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
ਹੋਰ ਪੜ੍ਹੋ :
ਪੰਜਾਬੀ ਗਾਇਕ ਸਿੰਗਾ ਨੇ ਆਪਣੀ ਨਵੀਂ ਫ਼ਿਲਮ ਦਾ ਪੋਸਟਰ ਕੀਤਾ ਸਾਂਝਾ
ਪਪੀਤੇ (papaya) ਦੇ ਪੱਤਿਆਂ ਦਾ ਰਸ ਸਰੀਰ ‘ਚ ਪਲੇਟਲੈਟ ਦੀ ਗਿਣਤੀ ਨੂੰ ਵਧਾਉਂਦਾ ਹੈ। ਇਸ ਨਾਲ ਡੇਂਗੂ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਪਪੀਤੇ (papaya) ‘ਚ ਵਿਟਾਮਿਨ, ਫਾਈਬਰ, ਐਂਟੀ-ਏਜਿੰਗ ਗੁਣ ਹੁੰਦੇ ਹਨ। ਇਸ ਦਾ ਨਿਯਮਤ ਰੂਪ ਨਾਲ ਸੇਵਨ ਕਰਨ ਨਾਲ ਕੋਲੈਸਟ੍ਰੋਲ ਕੰਟਰੋਲ ‘ਚ ਰਹਿੰਦਾ ਹੈ।
ਇਸਦੇ ਨਾਲ ਦਿਲ ਨਾਲ ਸਬੰਧਿਤ ਬਿਮਾਰੀਆਂ ਹੋਣ ਦਾ ਖਤਰਾ ਘੱਟ ਹੁੰਦਾ ਹੈ। ਪਪੀਤੇ (papaya) ਦੇ ਪੱਤੇ ਧੋਵੋ ਅਤੇ ਉਨ੍ਹਾਂ ਨੂੰ ਪੀਸ ਲਓ। ਥੋੜਾ ਜਿਹਾ ਪਾਣੀ ਮਿਲਾਓ ਅਤੇ ਮਿਕਸ ਕਰੋ। ਤਿਆਰ ਕੀਤਾ ਜੂਸ ਪੁਣ ਲਓ। ਇਸ ਦੀ ਕੁੜੱਤਣ ਦੂਰ ਕਰਨ ਲਈ ਇਸ ‘ਚ ਸ਼ਹਿਦ ਮਿਲਾ ਕੇ ਪੀਓ।