ਪ੍ਰਮਿੰਦਰ ਗਿੱਲ (Parminder Gill ) ਦੀ ਧੀ (Daughter) ਦਾ ਬੀਤੇ ਦਿਨੀਂ ਵਿਆਹ (Wedding) ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਇੱਕ ਵਾਰ ਮੁੜ ਤੋਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਨਵੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੀ ਧੀ ਨੂੰ ਨਵੀਂ ਵਿਆਹੁਤਾ ਜ਼ਿੰਦਗੀ ਲਈ ਆਸ਼ੀਰਵਾਦ ਦਿੱਤਾ ਹੈ ।
Image Source : Instagram
ਹੋਰ ਪੜ੍ਹੋ : ਮੀਰਾ ਰਾਜਪੂਤ ਅਤੇ ਸ਼ਾਹਿਦ ਕਪੂਰ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ, ਵੇਖੋ ਤਸਵੀਰਾਂ
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਪ੍ਰਮਿੰਦਰ ਗਿੱਲ ਨੇ ਲਿਖਿਆ ਕਿ ‘ਬਾਬੁਲ ਮੇਰੀਆਂ ਗੁੱਡੀਆਂ ਤੇਰੇ ਘਰ ਰਹਿ ਗਈਆਂ, ਲਿਖੀਆਂ ਨਸੀਬਾਂ ਝੋਲੀ ਦੇ ਵਿੱਚ ਪੈ ਗਈਆਂ’ । ਅਦਾਕਾਰਾ ਨੇ ਅੱਗੇ ਲਿਖਿਆ ਕਿ ‘ਮੇਰੇ ਸੋਹਣੇ ਪੁੱਤ ਵਧਾਈਆਂ, ਮੇਰੀਏ ਧੀਏ ਤੇਰਾ ਭਵਿੱਖ ਖੁਸ਼ੀਆਂ ਅਤੇ ਖੇੜੇ ਲੈ ਕੇ ਆਵੇ’।
Image Source : Instagram
ਹੋਰ ਪੜ੍ਹੋ : ਬ੍ਰਿਸਬੇਨ ‘ਚ ਆਪਣੀ ਪਤਨੀ ਅਤੇ ਬੇਟੇ ਦੇ ਨਾਲ ਘੁੰਮਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਵੀਡੀਓ ਕੀਤਾ ਸਾਂਝਾ
ਪ੍ਰਮਿੰਦਰ ਗਿੱਲ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਅਦਾਕਾਰਾ ਨੂੰ ਉਸ ਦੀ ਧੀ ਦੇ ਵਿਆਹ ਦੀਆਂ ਵਧਾਈਆਂ ਦੇ ਰਿਹਾ ਹੈ ।ਦੱਸ ਦਈਏ ਕਿ ਵਿਆਹ ‘ਚ ਪੰਜਾਬੀ ਇੰਡਸਟਰੀ ਦੀ ਅਦਾਕਾਰਾ ਰੁਪਿੰਦਰ ਰੂਪੀ, ਸੀਮਾ ਕੌਸ਼ਲ ਸਣੇ ਕਈ ਹੀਰੋਇਨਾਂ ਨੇ ਸ਼ਿਰਕਤ ਕੀਤੀ ਸੀ ।
Image Source : Instagram
ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਕਈ ਫ਼ਿਲਮਾਂ ਅਤੇ ਟੀਵੀ ਸੀਰੀਅਲਸ ‘ਚ ਨਜ਼ਰ ਆ ਚੁੱਕੇ ਹਨ ।ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਉਨ੍ਹਾਂ ਤੋਂ ਬਗੈਰ ਕੋਈ ਵੀ ਫ਼ਿਲਮ ਅਧੂਰੀ ਜਿਹੀ ਜਾਪਦੀ ਹੈ । ਉਨ੍ਹਾਂ ਦੇ ਪਤੀ ਦਾ ਨਾਮ ਸੁਖਜਿੰਦਰ ਗਿੱਲ ਹੈ, ਜੋ ਕਿ ਮੀਡੀਆ ਇੰਡਸਟਰੀ ਦੇ ਨਾਲ ਹੀ ਸਬੰਧਤ ਹਨ । ਉਹ ਦੋ ਧੀਆਂ ਅਤੇ ਇੱਕ ਪੁੱਤਰ ਦੀ ਮਾਂ ਹੈ ।
View this post on Instagram
A post shared by Parminder Gill (ਪਰਮਿੰਦਰ ਗਿੱਲ ) (@official.parmindergill)